ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਨਕਮ ਟੈਕਸ ਵਿਭਾਗ ਵੀ ਐਕਸ਼ਨ ਮੋਡ 'ਚ ਆ ਗਿਆ ਹੈ। ਸ਼ੁੱਕਰਵਾਰ ਨੂੰ ਇਨਕਮ ਟੈਕਸ ਵਿਭਾਗ ਨੇ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਕਰੀਬ ਡੇਢ ਦਰਜਨ ਸ਼ਰਾਬ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਸ਼ਿਮਲਾ ਅਤੇ ਸੋਲਨ ਜ਼ਿਲ੍ਹਿਆਂ ’ਚ ਛਾਪੇਮਾਰੀ ਕਰਦਿਆਂ ਸ਼ਰਾਬ ਕਾਰੋਬਾਰੀਆਂ ਦੇ ਰਿਕਾਰਡ ਦੀ ਤਲਾਸ਼ੀ ਲਈ। ਦੱਸ ਦੇਈਏ ਕਿ ਸ਼ੁੱਕਰਵਾਰ ਸਵੇਰੇ ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਛਾਪੇਮਾਰੀ ਸਵੇਰੇ 6 ਵਜੇ ਤੋਂ ਦੇਰ ਸ਼ਾਮ ਤੱਕ ਜਾਰੀ ਰਹੀ ਅਤੇ ਰਿਕਾਰਡ ਖੰਗਾਲਣ ਦਾ ਕੰਮ ਜਾਰੀ ਰਿਹਾ।
ਇਹ ਵੀ ਪੜ੍ਹੋ- J&K: ਕਾਰੀਗਰ ਨੇ ਭਾਰਤ ਦੇ ਨਕਸ਼ੇ ਦੇ ਡਿਜ਼ਾਈਨ ਨਾਲ ਬੁਣਿਆ ਸ਼ਾਲ, ਸੈਲਾਨੀਆਂ ਲਈ ਬਣੇਗਾ ਖਿੱਚ ਦਾ ਕੇਂਦਰ
ਛਾਪੇਮਾਰੀ ਦੌਰਾਨ 200 ਤੋਂ ਵੱਧ ਕਰਮਚਾਰੀਆਂ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ 'ਤੇ ਅਗਵਾਈ ਕੀਤੀ ਅਤੇ ਸ਼ਰਾਬ ਦੇ ਕਾਰੋਬਾਰੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ, ਇਸ ਦੇ ਨਾਲ ਰਿਕਾਰਡ ਜ਼ਬਤ ਕੀਤੇ। ਸੂਤਰਾਂ ਅਨੁਸਾਰ ਇਹ ਛਾਪੇਮਾਰੀ ਹਿਮਾਚਲ ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਬੇਹਿਸਾਬ ਅਤੇ ਗੈਰ-ਕਾਨੂੰਨੀ ਨਕਦੀ ਦੀ ਵਰਤੋਂ ਨੂੰ ਰੋਕਣ ਲਈ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ ਮਿਲੀ ਨਕਦੀ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਅਤੇ ਸਬੰਧਤ ਕਾਰੋਬਾਰੀਆਂ ਤੋਂ ਵੀ ਪੁੱਛਗਿੱਛ ਜਾਰੀ ਹੈ। ਇਹ ਵੀ ਕਿਹਾ ਜਾ ਰਿਹਾ ਇਸ ਦੀ ਛਾਪੇਮਾਰੀ ਈ.ਡੀ ਵੱਲੋਂ ਕੀਤੀ ਗਈ। ਸੂਤਰਾਂ ਮੁਤਾਬਕ ਆਮਦਨ ਕਰ ਵਿਭਾਗ ਦੀ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਇਸ ਦੌਰਾਨ ਪਹਿਲਾਂ ਚਰਚਾ ਸੀ ਕਿ ਇਹ ਛਾਪੇਮਾਰੀ ਈ.ਡੀ ਵੱਲੋਂ ਦਿੱਤੀ ਗਈ ਹੈ।
ਸੂਤਰਾਂ ਮੁਤਾਬਕ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਨੇ ਸ਼ਿਮਲਾ ਸਮੇਤ ਆਸਪਾਸ ਦੇ ਇਲਾਕਿਆਂ ਤੋਂ ਇਲਾਵਾ ਕੋਟਖਾਈ, ਸਿਰਮੌਰ, ਸੋਲਨ ਅਤੇ ਪਰਵਾਣੂ 'ਚ ਸ਼ਰਾਬ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਸ ਤੋਂ ਇਲਾਵਾ ਹਰਿਆਣਾ ਦੇ ਪੰਚਕੂਲਾ ’ਚ ਵੀ ਛਾਪੇਮਾਰੀ ਹੋਣ ਦੀ ਸੂਚਨਾ ਹੈ।
ਇਹ ਵੀ ਪੜ੍ਹੋ- ਵੋਟ ਜਾਂ ਵਿਆਹ? ਗੁਜਰਾਤ 'ਚ ਦਸੰਬਰ ਦੇ ਪਹਿਲੇ ਹਫ਼ਤੇ ਵੱਜਣਗੀਆਂ 35 ਹਜ਼ਾਰ ਸ਼ਹਿਨਾਈਆਂ
ਜਾਣਕਾਰੀ ਅਨੁਸਾਰ ਹੁਣ ਤੱਕ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਦੌਰਾਨ ਰਿਕਾਰਡ ਵਿਭਾਗ ਦੀ ਟੀਮ ਵੱਲੋਂ ਸ਼ਰਾਬ ਕਾਰੋਬਾਰੀਆਂ ਦੀ ਤਲਾਸ਼ੀ ਲੈਣ 'ਤੇ ਕਾਫ਼ੀ ਬੇਨਿਯਮੀਆਂ ਸਾਹਮਣੇ ਆਈਆਂ ਹਨ। ਅਜਿਹੇ 'ਚ ਜਾਂਚ ਪੂਰੀ ਹੋਣ ਤੋਂ ਬਾਅਦ ਵਿਭਾਗ ਅਗਲੀ ਕਾਰਵਾਈ ਕਰੇਗਾ।
ਹਰ ਸਾਲ 2 ਕਰੋੜ ਨੌਕਰੀਆਂ ਦੇਣ ਦੇ ਵਾਅਦੇ ਦਾ ਕੀ ਹੋਇਆ, ਮੋਦੀ ਚੁੱਪ ਕਿਉਂ ਹਨ : ਮਲਿਕਾਰਜੁਨ ਖੜਗੇ
NEXT STORY