ਹਿਸਾਰ- ਸ਼੍ਰੋਮਣੀ ਅਕਾਲੀ ਦਲ (SAD) ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਲੜਨ ਲਈ ਆਪਣੀ ਅਯੋਗਤਾ ਖਿਲਾਫ਼ ਪੰਜਾਬ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ HSGMC ਚੋਣਾਂ ਲੜਨ ਲਈ ਇਸ ਆਧਾਰ 'ਤੇ ਅਯੋਗ ਐਲਾਨ ਕਰ ਦਿੱਤਾ ਗਿਆ ਸੀ ਕਿ ਉਹ ਜਨਤਕ ਨੁਮਾਇੰਦਗੀ ਐਕਟ (RPA) 1951 ਤਹਿਤ ਭਾਰਤ ਦੇ ਚੋਣ ਕਮਿਸ਼ਨ (ECI) ਨਾਲ ਇਕ ਰਜਿਸਟਰਡ ਸਿਆਸੀ ਪਾਰਟੀ ਹੈ।
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ 19 ਜਨਵਰੀ ਨੂੰ ਹੋਣੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੇਤਾ ਦਲਜੀਤ ਸਿੰਘ ਚੀਮਾ ਨੇ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਇਹ ਵੀ ਬੇਨਤੀ ਕੀਤੀ ਹੈ ਕਿ ਪਟੀਸ਼ਨਕਰਤਾ ਪਾਰਟੀ ਜਾਂ ਉਸ ਦੇ ਉਮੀਦਵਾਰਾਂ ਨੂੰ ਚੋਣ ਚਿੰਨ ਵੰਡੇ ਜਾਣ ਅਤੇ ਚੋਣਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ।
ਸ਼੍ਰੋਮਣੀ ਅਕਾਲੀ ਦਲ ਵਲੋਂ ਚੁੱਕਿਆ ਗਿਆ ਮੁੱਖ ਮੁੱਦਾ ਇਹ ਹੈ ਕਿ ਕੀ ਕਿਸੇ ਸਿਆਸੀ ਪਾਰਟੀ ਨੂੰ ਜੋ ਐਕਟ ਦੀਆਂ ਵਿਵਸਥਾਵਾਂ ਤਹਿਤ ਰਜਿਸਟਰਡ ਹੈ, ਸਿਰਫ ਸਿਆਸੀ ਪਾਰਟੀ ਦੇ ਰੂਪ ਵਿਚ ਉਸ ਦੀ ਮਾਨਤਾ ਦੇ ਆਧਾਰ 'ਤੇ ਕਿਸੇ ਧਾਰਮਿਕ ਬਾਡੀਜ਼ ਦੀਆਂ ਚੋਣਾਂ ਲੜਨ ਤੋਂ ਅਯੋਗ ਠਹਿਰਾਇਆ ਜਾ ਸਕਦਾ ਹੈ। 18 ਸਤੰਬਰ 2023 ਦੇ ਹੁਕਮ ਨੂੰ ਰੱਦ ਕਰਨ ਲਈ ਨਿਰਦੇਸ਼ ਮੰਗੇ ਗਏ ਹਨ, ਜਿਸ ਤਹਿਤ ਐਕਟ ਦੀ ਧਾਰਾ 29ਏ ਤਹਿਤ ਚੋਣ ਕਮਿਸ਼ਨ ਨਾਲ ਰਜਿਸਟਰਡ ਸਿਆਸੀ ਪਾਰਟੀਆਂ ਨੂੰ ਸਮੂਹ ਬਣਾਉਣ ਤੋਂ ਰੋਕ ਦਿੱਤਾ ਗਿਆ ਹੈ। ਇਸ ਤਰ੍ਹਾਂ ਉਨ੍ਹਾਂ ਨੂੰ HSGMC ਦੀਆਂ ਚੋਣਾਂ ਲੜਨ ਲਈ ਅਯੋਗ ਐਲਾਨ ਕਰ ਦਿੱਤਾ ਗਿਆ ਹੈ।
ਪਟੀਸ਼ਨ ਮੁਤਾਬਕ ਇਹ ਹੁਕਮ ਜਾਰੀ ਕਰ ਕੇ HSGMC ਦੇ ਕਮਿਸ਼ਨ ਨੇ ਨਾ ਸਿਰਫ਼ ਆਪਣੀ ਸਮਰੱਥਾ ਤੋਂ ਪਰ੍ਹੇ ਜਾ ਕੇ ਕੰਮ ਕੀਤਾ ਹੈ ਸਗੋਂ ਆਪਣੇ ਅਧਿਕਾਰੀ ਖੇਤਰ ਤੋਂ ਵੀ ਪਰ੍ਹੇ ਜਾ ਕੇ ਕੰਮ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਨ ਐਕਟ 2014 ਦੀ ਧਾਰਾ-10 ਤਹਿਤ ਤੈਅ ਯੋਗਤਾ ਮਾਪਦੰਡਾਂ ਨੂੰ ਮੁੜ ਸੋਧ ਕੀਤਾ ਹੈ। ਇਸ ਤਰ੍ਹਾਂ 2014 ਐਕਟ ਦੀ ਧਾਰਾ 52 ਮੁਤਾਬਕ ਜੋ ਸ਼ਕਤੀਆਂ ਅਤੇ ਕੰਮ ਸੂਬਾ ਵਿਧਾਨ ਸਭਾ ਵਿਚ ਹਨ, ਉਨ੍ਹਾਂ ਨੂੰ ਗੁਰਦੁਆਰਾ ਚੋਣ ਕਮਿਸ਼ਨ ਵਲੋਂ ਯੋਗਤਾ ਮਾਪਦੰਡ ਤੈਅ ਕਰਨ ਲਈ ਹੜੱਪ ਲਿਆ ਗਿਆ, ਜੋ ਸਿਰਫ਼ ਪ੍ਰਤੀਕਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਲਈ ਸਮਰੱਥ ਸੀ।
ਦੱਸ ਦੇਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 19 ਜਨਵਰੀ ਨੂੰ ਹੋਣਗੀਆਂ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। 20 ਦਸੰਬਰ ਤੋਂ 28 ਦਸੰਬਰ ਤੱਕ ਨਾਮਜ਼ਦਗੀ ਦਾਖ਼ਲ ਕੀਤੀਆਂ ਜਾਣਗੀਆਂ। 31 ਦਸੰਬਰ ਨੂੰ ਨਾਮਜ਼ਦਗੀ ਵਾਪਸ ਲੈਣ ਦੀ ਆਖ਼ਰੀ ਤਾਰੀਖ਼ ਹੈ। 19 ਜਨਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਵੋਟਾਂ ਦੇ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ, ਜਿਸ ਤੋਂ ਬਾਅਦ ਉਸੇ ਦਿਨ ਨਤੀਜੇ ਜਾਰੀ ਕਰ ਦਿੱਤੇ ਜਾਣਗੇ।
ਟੂਰਿਜ਼ਮ ਸੈਕਟਰ 2034 ਤੱਕ 61 ਲੱਖ ਤੋਂ ਵੱਧ ਰੁਜ਼ਗਾਰ ਕਰੇਗਾ ਪੈਦਾ
NEXT STORY