ਮੁੰਬਈ (ਬਿਊਰੋ) : ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਜਤਿੰਦਰ ਅਵਹਾਦ ਨੇ ਕਿਹਾ ਹੈ ਕਿ ਫ਼ਿਲਮ ‘ਦਿ ਕੇਰਲਾ ਸਟੋਰੀ’ ਦੇ ਨਿਰਮਾਤਾ ਨੂੰ ਜਨਤਕ ਤੌਰ ’ਤੇ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ : ਪੀ. ਐੱਮ. ਮੋਦੀ ਨੇ ਕੀਤੀ ‘ਦਿ ਕੇਰਲਾ ਸਟੋਰੀ’ ਦੀ ਸੁਪੋਰਟ, ਕੰਗਨਾ ਨੇ ਕਿਹਾ, ‘ਵਿਰੋਧ ਕਰ ਰਹੇ ਲੋਕ ਖ਼ੁਦ ਅੱਤਵਾਦੀ’
ਜਤਿੰਦਰ ਅਵਹਾਦ ਨੇ ਕਿਹਾ ਕਿ ਨਿਰਮਾਤਾ ਨੇ ਨਾ ਸਿਰਫ਼ ਕੇਰਲ ਦੇ ਅਕਸ ਨੂੰ ਖਰਾਬ ਕੀਤਾ ਹੈ ਸਗੋਂ ਸੂਬੇ ਦੀਆਂ ਔਰਤਾਂ ਦਾ ਅਪਮਾਨ ਵੀ ਕੀਤਾ ਹੈ। ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦੇ ਹੋਏ ਅਵਹਾਦ ਨੇ ਕਿਹਾ ਕਿ ਨਿਰਮਾਤਾ ਨੇ ਕਿਹਾ ਹੈ ਕਿ ਕੇਰਲ ਤੋਂ 32,000 ਔਰਤਾਂ ਲਾਪਤਾ ਹੋ ਗਈਆਂ ਅਤੇ ਆਈ. ਐੱਸ. ਆਈ. ਐੱਸ. ਵਿਚ ਸ਼ਾਮਲ ਹੋ ਗਈਆਂ ਪਰ ਅਸਲ ਵਿਚ ਇਹ ਅੰਕੜਾ ਸਿਰਫ਼ ਤਿੰਨ ਹੈ। ਫ਼ਿਲਮ ਪੂਰੀ ਤਰ੍ਹਾਂ ਕਾਲਪਨਿਕ ਹੈ ਅਤੇ ਨਿਰਮਾਤਾ ਨੂੰ ਜਨਤਕ ਤੌਰ ’ਤੇ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ : ਮਰਹੂਮ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਨਜ਼ਰਬੰਦ ਕਰਨ 'ਤੇ ADGP ਦਾ ਅਹਿਮ ਬਿਆਨ
ਵਿਵਾਦਗ੍ਰਸਤ ਫ਼ਿਲਮ ‘ਦਿ ਕੇਰਲਾ ਸਟੋਰੀ’ ਦੀ ਰਿਲੀਜ਼ਿੰਗ ’ਤੇ ਰੋਕ ਲਾਉਣ ਤੋਂ ਇਨਕਾਰ ਕਰਨ ਵਾਲੇ ਕੇਰਲ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ 15 ਮਈ ਨੂੰ ਸੁਣਵਾਈ ਕਰੇਗੀ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਮੰਗਲਵਾਰ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਪੀ. ਐੱਸ. ਨਰਸਿਮ੍ਹਾ ਦੇ ਬੈਂਚ ਸਾਹਮਣੇ ਇਸ ਮਾਮਲੇ ਨੂੰ ਤੁਰੰਤ ਸੂਚੀਬੱਧ ਕਰਨ ਦਾ ਜ਼ਿਕਰ ਕੀਤਾ। ਜਦੋਂ ਬੈਂਚ ਨੇ ਪੁੱਛਿਆ ਕਿ ਕੀ ਹਾਈ ਕੋਰਟ ਨੇ ਇਸ ਮਾਮਲੇ 'ਚ ਕੋਈ ਆਦੇਸ਼ ਦਿੱਤਾ ਹੈ ਤਾਂ ਸਿੱਬਲ ਨੇ ਕਿਹਾ ਕਿ ਉਸ ਨੇ ਫ਼ਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਫ਼ਿਲਮ 'ਦਿ ਕੇਰਲ ਸਟੋਰੀ' ਨੂੰ ਉੱਤਰ ਪ੍ਰਦੇਸ਼ 'ਚ ਵੀ 'ਟੈਕਸ ਮੁਕਤ' ਕੀਤਾ ਜਾਵੇਗਾ
NEXT STORY