ਵਿਸ਼ਾਖਾਪਟਨਮ (ਅਨਸ)- ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ’ਚ 13 ਲੋਕਾਂ ਦੇ ਦੋ ਸਮੂਹਾਂ ਵੱਲੋਂ 17 ਸਾਲਾ ਕੁੜੀ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਨਾਹ ਕੀਤੇ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੀੜਤਾ ਨਾਲ ਪਹਿਲਾਂ ਉਸ ਦੇ ਪ੍ਰੇਮੀ ਅਤੇ ਉਸ ਦੇ ਸਾਥੀ ਨੇ ਜਬਰ-ਜ਼ਨਾਹ ਕੀਤਾ। ਇਸ ਤੋਂ ਬਾਅਦ 11 ਮੁਲਜ਼ਮਾਂ ਨੇ ਉਸ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ। ਸਾਰੇ 11 ਮੁਲਜ਼ਮ ਫੋਟੋਗ੍ਰਾਫਰ ਹਨ।
ਇਹ ਵੀ ਪੜ੍ਹੋ- ਸੱਟੇਬਾਜ਼ੀ ਦਾ ਧੰਦਾ ਹੋਇਆ ਬੰਦ ਤਾਂ ਅਮੀਰ ਹੋਣ ਲਈ ਡਰੱਗ ਸਮੱਗਲਿੰਗ ਕੀਤੀ ਸ਼ੁਰੂ, ਹੈਰੋਇਨ ਸਣੇ ਚੜ੍ਹਿਆ ਪੁਲਸ ਅੜਿੱਕੇ
ਇਹ ਘਟਨਾ 17 ਤੋਂ 19 ਦਸੰਬਰ ਦਰਮਿਆਨ ਹੋਈ। ਪੁਲਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ। ਗੁਆਂਢੀ ਸੂਬੇ ਓਡਿਸ਼ਾ ’ਚ ਉਸ ਦੇ ਜੱਦੀ ਪਿੰਡ ’ਚ ਉਸ ਦਾ ਪਤਾ ਲਗਾਇਆ ਗਿਆ ਤੇ ਉਸ ਨੂੰ ਵਿਸ਼ਾਖਾਪਟਨਮ ਲਿਆਂਦਾ ਗਿਆ। ਝਾਰਖੰਡ ’ਚ ਪੁਲਸ ਨੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ 2 ਹੋਰਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ
ਪੁਲਸ ਅਨੁਸਾਰ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ 18 ਦਸੰਬਰ ਨੂੰ ਥਾਣਾ ਫੋਰਥ ਟਾਊਨ ’ਚ ਗੁੰਮਸ਼ੁਦਗੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਹ ਇਕ ਸਰਕਾਰੀ ਮੁਲਾਜ਼ਮ ਦੇ ਘਰ ਨੌਕਰਾਣੀ ਵਜੋਂ ਕੰਮ ਕਰਦੀ ਸੀ। ਮਾਲਕ ਛੁੱਟੀ ’ਤੇ ਗਏ ਹੋਏ ਸੀ ਤੇ ਇਸ ਕਾਰਨ ਉਹ ਇਕੱਲੀ ਸੀ ਅਤੇ ਮਾਲਕਾਂ ਦੇ ਪਾਲਤੂ ਜਾਨਵਰਾਂ ਦੀ ਦੇਖਭਾਲ ਕਰ ਰਹੀ ਸੀ।
ਇਹ ਵੀ ਪੜ੍ਹੋ- 80 ਸਾਲਾ ਬਜ਼ੁਰਗ ਨਾਲ ਹੋ ਗਈ ਜੱਗੋਂ ਤੇਰ੍ਹਵੀਂ, ਅਨੋਖੇ ਢੰਗ ਨਾਲ ਬਣਿਆ ਠੱਗੀ ਦਾ ਸ਼ਿਕਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਰ ਰਾਤ ਭਾਰਤ ਤੇ ਅਫ਼ਗਾਨਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਅਮਰੀਕਾ 'ਚ ਧਮਾਕੇ ਦਾ ਖ਼ਦਸ਼ਾ
NEXT STORY