ਬਿਲਾਸਪੁਰ (ਭਾਸ਼ਾ) - ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਨਾਜਾਇਜ਼ ਸਬੰਧਾਂ ਦੇ ਸ਼ੱਕ ਹੇਠ 34 ਸਾਲ ਦੇ ਇੱਕ ਵਿਅਕਤੀ ਉਮੇਂਦਰ ਕੇਵਤ ਨੇ ਕਥਿਤ ਤੌਰ ’ਤੇ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਸ ਅਧਿਕਾਰੀਆਂ ਨੇ ਮੰਗਲਵਾਰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਸੱਟੇਬਾਜ਼ੀ ਦਾ ਧੰਦਾ ਹੋਇਆ ਬੰਦ ਤਾਂ ਅਮੀਰ ਹੋਣ ਲਈ ਡਰੱਗ ਸਮੱਗਲਿੰਗ ਕੀਤੀ ਸ਼ੁਰੂ, ਹੈਰੋਇਨ ਸਣੇ ਚੜ੍ਹਿਆ ਪੁਲਸ ਅੜਿੱਕੇ
ਬਿਲਾਸਪੁਰ ਜ਼ਿਲ੍ਹੇ ਦੇ ਐੱਸ.ਪੀ. ਸੰਤੋਸ਼ ਸਿੰਘ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਰਾਤ ਦੀ ਹੈ। ਉਮੇਂਦਰ ਨੇ ਮਸਤੂਰੀ ਥਾਣਾ ਖੇਤਰ ਦੇ ਹੀਰੀ ਪਿੰਡ ਵਿੱਚ ਆਪਣੀ ਪਤਨੀ, ਦੋ ਧੀਆਂ ਅਤੇ ਇੱਕ ਪੁੱਤਰ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।
ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ
ਬੱਚਿਆਂ ਦੀ ਉਮਰ ਕ੍ਰਮਵਾਰ 5 ਸਾਲ, 4 ਸਾਲ ਅਤੇ 2 ਸਾਲ ਦੱਸੀ ਗਈ ਹੈ। ਪੁਲਸ ਨੇ ਕੇਵਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਉਸ ਨੇ ਪੁਲਸ ਨੂੰ ਦੱਸਿਆ ਕਿ ਉਸ ਨੂੰ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਸੀ, ਇਸ ਲਈ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।'
ਇਹ ਵੀ ਪੜ੍ਹੋ- ਹੈਵਾਨੀਅਤ ਦੀ ਹੱਦ! 13 ਲੋਕਾਂ ਨੇ 17 ਸਾਲਾ ਨਾਬਾਲਗ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਵਾਨੀਅਤ ਦੀ ਹੱਦ! 13 ਲੋਕਾਂ ਨੇ 17 ਸਾਲਾ ਨਾਬਾਲਗ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ
NEXT STORY