ਨੈਸ਼ਨਲ ਡੈਸਕ: ਸੁਪਰੀਮ ਕੋਰਟ ਦਾ ਤਿੰਨ ਮੈਂਬਰੀ ਬੈਂਚ ਅੱਜ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰੇਗਾ। ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਅੱਗੇ ਤੁਰੰਤ ਸੁਣਵਾਈ ਲਈ ਪਟੀਸ਼ਨ ਸੂਚੀਬੱਧ ਕੀਤੀ।
ਇਹ ਵੀ ਪੜ੍ਹੋ : ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ CM ਮਾਨ ਦਿੱਲੀ ਲਈ ਰਵਾਨਾ, ਪਰਿਵਾਰ ਨਾਲ ਕਰਨਗੇ ਮੁਲਾਕਾਤ
ਸੀ. ਜੇ. ਆਈ. ਨੇ ਸਿੰਘਵੀ ਨੂੰ ਇਹ ਪਟੀਸ਼ਨ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਅੱਗੇ ਪੇਸ਼ ਕਰਨ ਲਈ ਕਿਹਾ। ਇਸ ਤੋਂ ਬਾਅਦ ਸਿੰਘਵੀ ਜਸਟਿਸ ਖੰਨਾ ਦੀ ਅਦਾਲਤ ਵਿੱਚ ਪਹੁੰਚੇ ਅਤੇ ਪਟੀਸ਼ਨ ਪੇਸ਼ ਕੀਤੀ। ਜਸਟਿਸ ਖੰਨਾ ਨੇ ਕਿਹਾ ਕਿ ਕੇਜਰੀਵਾਲ ਦੀ ਪਟੀਸ਼ਨ 'ਤੇ ਤਿੰਨ ਮੈਂਬਰੀ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ ਜੋ ਕੁਝ ਸਮੇਂ ਬਾਅਦ ਬੈਠੇਗੀ।
ਇਹ ਵੀ ਪੜ੍ਹੋ : ਕਾਂਗਰਸ ਦੇ ਗੜ੍ਹ ਅੰਮ੍ਰਿਤਸਰ 'ਚ ਭਾਜਪਾ ਨੂੰ ਫਿਰ ਤੋਂ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ
ਜਸਟਿਸ ਸੰਜੀਵ ਖੰਨਾ ਨੇ ਅਰਵਿੰਦ ਕੇਜਰੀਵਾਲ ਦੇ ਵਕੀਲ ਨੂੰ ਕਿਹਾ ਕਿ ਈ.ਡੀ. ਦੀ ਗ੍ਰਿਫ਼ਤਾਰੀ ਵਿਰੁੱਧ ਉਨ੍ਹਾਂ ਦੀ ਪਟੀਸ਼ਨ ਦੀ ਸੁਣਵਾਈ ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਬੈਂਚ ਕਰੇਗੀ। ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ ਤਿੰਨ ਮੈਂਬਰੀ ਬੈਂਚ ਜਲਦੀ ਹੀ ਈ. ਡੀ. ਦੁਆਰਾ ਗ੍ਰਿਫ਼ਤਾਰੀ ਵਿਰੁੱਧ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ।
ਇਹ ਵੀ ਪੜ੍ਹੋ : ਸੰਨੀ ਦਿਓਲ ਨੇ ਲੋਕਾਂ ਦੀਆਂ ਉਮੀਦਾਂ 'ਤੇ ਫ਼ੇਰਿਆ ਪਾਣੀ! ਨਾ ਸੰਸਦ 'ਚ ਚੁੱਕੀ ਆਵਾਜ਼ ਤੇ ਨਾ ਲਿਆਂਦਾ ਵੱਡਾ ਪ੍ਰਾਜੈਕਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸਰੋ ਨੂੰ ਮਿਲੀ ਵੱਡੀ ਕਾਮਯਾਬੀ, ਮੁੜ ਇਸਤੇਮਾਲ ਹੋ ਸਕਣ ਵਾਲੇ ਪੁਸ਼ਪਕ ਜਹਾਜ਼ ਦਾ ਹੋਇਆ ਸਫ਼ਲ ਪ੍ਰੀਖਣ
NEXT STORY