ਬੈਂਗਲੁਰੂ- ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਬੁੱਧਵਾਰ ਸਪੱਸ਼ਟ ਕੀਤਾ ਕਿ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਖਾਲੀ ਨਹੀਂ ਹੈ ਕਿ ਕੋਈ ਵੀ ਇਸ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇ। ਮੈਂ ਹੀ ਮੁੱਖ ਮੰਤਰੀ ਬਣਿਆ ਰਹਾਂਗਾ। ਕਰਨਾਟਕ ਦੇ ਰਾਜਪਾਲ ਨੇ ਪਲਾਟ ਅਲਾਟਮੈਂਟ ਘਪਲੇ ਸਬੰਧੀ ਮੁੱਖ ਮੰਤਰੀ ਵਿਰੁੱਧ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦਿੱਤੀ ਹੈ। ਸਿੱਧਰਮਈਆ ਨੇ ਰਾਜਪਾਲ ਦੇ ਉਕਤ ਫੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ। ਲੀਡਰਸ਼ਿਪ ਬਦਲਣ ਦੀਆਂ ਸੰਭਾਵਨਾਵਾਂ ਨੂੰ ਮੁੱਖ ਰੱਖਦਿਆਂ ਕੁਝ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਬਣਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।
ਇਨ੍ਹਾਂ ਅਟਕਲਾਂ ਨੂੰ ਖਤਮ ਕਰਦੇ ਹੋਏ ਸਿੱਧਰਮਈਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਨੇ ਕੋਈ ਬਿਆਨ ਨਹੀਂ ਦਿੱਤਾ। ਕਿਸੇ ਨੇ ਇਹ ਨਹੀਂ ਕਿਹਾ ਕਿ ਉਹ ਮੁੱਖ ਮੰਤਰੀ ਬਣੇਗਾ। ਜਦ ਮੁੱਖ ਮੰਤਰੀ ਦੀ ਕੁਰਸੀ ਖਾਲੀ ਹੀ ਨਹੀਂ ਤਾਂ ਕੋਈ ਕਿਵੇਂ ਕਹੇਗਾ ਕਿ ਉਹ ਮੁੱਖ ਮੰਤਰੀ ਬਣ ਜਾਵੇਗਾ। ਹਰ ਕੋਈ ਇਹੀ ਕਹਿ ਰਿਹਾ ਹੈ ਕਿ ਸਿੱਧਰਮਈਆ ਹੀ ਇਸ ਅਹੁਦੇ ’ਤੇ ਬਣੇ ਰਹਿਣਗੇ।
ਹਰਿਆਣਾ ਚੋਣਾਂ: ਕਾਂਗਰਸ ਨੇ 5 ਉਮੀਦਵਾਰਾਂ ਦੇ ਨਾਵਾਂ ਦੀ ਚੌਥੀ ਸੂਚੀ ਕੀਤੀ ਜਾਰੀ
NEXT STORY