ਲਖਨਊ (ਏਜੰਸੀਆਂ)— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਜੀ. ਐੱਸ. ਟੀ. ਦੀਆਂ ਦਰਾਂ 'ਚ ਹਾਲ ਹੀ 'ਚ ਜੋ ਬਦਲਾਅ ਕੀਤੇ ਗਏ ਹਨ, ਉਨ੍ਹਾਂ ਦਾ ਮਕਸਦ ਆਮ ਆਦਮੀ ਨੂੰ ਫਾਇਦਾ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜੀ. ਐੱਸ. ਟੀ. ਦੀਆਂ ਦਰਾਂ 'ਚ ਬਦਲਾਅ ਲਈ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਜੀ. ਐੱਸ. ਟੀ. ਕਾਊਂਸਲ ਨੇ ਇਸ ਵਿਚ ਜੋ ਬਦਲਾਅ ਕੀਤੇ ਹਨ, ਉਨ੍ਹਾਂ ਬਾਰੇ ਪਹਿਲਾਂ ਤੋਂ ਹੀ ਵਿਚਾਰ ਕੀਤਾ ਜਾ ਰਿਹਾ ਸੀ। ਸਿੰਘ ਮੁਤਾਬਿਕ ਪ੍ਰਧਾਨ ਮੰਤਰੀ ਨੂੰ ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਸੀ। ਪ੍ਰਧਾਨ ਮੰਤਰੀ ਨੇ ਸਾਫ ਤੌਰ 'ਤੇ ਕਿਹਾ ਸੀ ਕਿ ਇਸ ਬਾਰੇ ਜੋ ਵੀ ਬਦਲਾਅ ਜ਼ਰੂਰੀ ਹਨ, ਉਹ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਕਹਿਣ ਤੋਂ ਬਾਅਦ ਹੀ ਜੀ. ਐੱਸ. ਟੀ. ਕਾਊਂਸਲ ਦੀ ਮੀਟਿੰਗ ਹੋਈ ਅਤੇ ਬਦਲਾਵਾਂ 'ਤੇ ਸਹਿਮਤੀ ਬਣੀ।
ਜ਼ਹਿਰੀਲਾ ਪਦਾਰਥ ਖਾਣ ਨਾਲ ਸਪਾ ਨੇਤਾ ਦੀ ਮੌਤ
NEXT STORY