ਨਵੀਂ ਦਿੱਲੀ—ਆਂਧਰਾ ਪ੍ਰਦੇਸ਼ ਸਰਕਾਰ ਜਲਦ ਹੀ ਟਰਾਂਸਜੈਂਡਰਾਂ ਦੇ ਲਈ ਪੈਨਸ਼ਨ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ। ਇਸ ਦੀ ਜਾਣਕਾਰੀ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਖੁਦ ਇਕ ਪ੍ਰੈੱਸ ਵਾਰਤਾ ਕਰਦੇ ਹੋਏ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹਰ ਵਿਅਕਤੀ ਨੂੰ ਸਮਾਨ ਜੀਵਨ ਸ਼ੈਲੀ ਦੇਣ ਦੇ ਲਈ ਸਾਡੀ ਸਰਕਾਰ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨਾਇਡੂ ਨੇ ਅੱਗੇ ਕਿਹਾ ਕਿ ਸੂਬੇ 'ਚ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਅਤੇ ਸਮੱਸਿਆਵਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ, ਪਰ ਹੁਣ ਸਾਡੀ ਸਰਕਾਰ ਟਰਾਂਸਜੈਂਡਰਾਂ ਨੂੰ ਪੈਨਸ਼ਨ ਦੇਣ ਦੀ ਤਿਆਰੀ ਕਰ ਰਹੀ ਹੈ, ਤਾਂਕਿ ਆਉਣ ਵਾਲੇ ਸਮੇਂ 'ਚ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਾ ਹੋ ਸਕੇ ਅਤੇ ਆਪਣਾ ਜੀਵਨ ਸਹੀ ਤਰੀਕੇ ਨਾਲ ਜੀਅ ਸਕਣ।
ਇੰਨਾ ਹੀ ਨਹੀਂ, ਨਾਇਡੂ ਨੇ ਕਿਹਾ ਕਿ ਅਨਾਥ ਬੱਚਿਆਂ ਅਤੇ ਗਲੀ-ਗਲੀ ਘੁੰਮ ਕੇ ਆਪਣਾ ਗੁਜਾਰਾ ਕਰਨ ਵਾਲੇ ਲੋਕਾਂ ਦੇ ਲਈ ਵੀ ਸਰਕਾਰ ਸੁਰੱਖਿਆ ਦੇ ਇੰਤਜਾਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਨੂੰ ਲਾਗੂ ਕਰਨ ਦੇ ਲਈ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਗੱਲ ਕਹੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਅਨੁਸ਼ਾਸਨ ਅਤੇ ਸ਼ਾਨ ਦੇ ਬਾਰੇ 'ਚ ਵੀ ਪੜ੍ਹਾਇਆ ਜਾਣਾ ਚਾਹੀਦਾ।
ਕੋਰਟ ਦੇ ਫੈਸਲੇ ਨਾਲ ਜੰਮੂ ਕਸ਼ਮੀਰ 'ਚ ਔਰਤਾਂ ਨਾਲ ਹੋਣ ਵਾਲਾ ਭੇਦਭਾਵ ਹੋਵੇਗਾ ਖਤਮ
NEXT STORY