ਆਗਰਾ— ਤਾਜਨਗਰੀ ਆਗਰਾ 'ਚ ਇਕ ਭਿਆਨਕ ਸੜਕ ਹਾਦਸਾ ਹੋ ਗਿਆ। ਇਸ ਸੜਕ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ ਕਰੀਬ 1 ਦਰਜਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜ਼ਖਮੀ ਨੂੰ ਇਲਾਜ ਲਈ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਹੈ।

ਘਟਨਾ ਥਾਣਾ ਮਲੁਪੁਰਾ ਇਲਾਕੇ ਦੇ ਦੱਖਣ ਬਾਈਪਾਸ ਮਾਰਗ ਦੀ ਹੈ। ਧੌਲਪੁਰ ਦੇ ਰਹਿਣ ਵਾਲੇ ਸਾਰੇ ਲੋਕ ਮਥੁਰਾ ਦੇ ਵ੍ਰਿੰਦਾਵਨ ਦੇ ਦਰਸ਼ਨ ਕਰ ਕੇ ਇਕ ਟ੍ਰੈਕਟਰ ਟ੍ਰਾਲੀ 'ਚ ਸਵਾਰ ਹੋ ਕੇ ਵਾਪਿਸ ਘਰ ਪਰਤ ਰਹੇ ਸੀ। ਤੇਜ਼ ਗਤੀ ਨਾਲ ਆ ਰਹੇ ਟ੍ਰੱਕ ਨੇ ਟ੍ਰੈਕਟਰ ਟ੍ਰਾਲੀ ਨੂੰ ਪਿਛਿਓਂ ਟੱਕਰ ਮਾਰ ਦਿੱਤੀ।

ਇਸ ਹਾਦਸੇ 'ਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਦਰਜਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਹਾਦਸੇ ਦੇ ਬਾਅਦ ਲੋਕਾਂ 'ਚ ਹੜਕੰਪ ਮਚ ਗਿਆ ਅਤੇ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕ ਘਟਨਾ ਵਾਲੀ ਥਾਂ 'ਤੇ ਪੁੱਜੇ। ਹਾਦਸੇ ਦੀ ਸੂਚਨਾ ਮਿਲਦੇ ਹੀ ਪਹੁੰਚੀ ਪੁਲਸ ਨੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਆਗਰਾ ਦੇ ਐੱਸ. ਐੱਨ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਹੈ। ਦੋ ਮ੍ਰਿਤ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਛਿੰਦਵਾੜਾ: ਢਾਬੇ 'ਚ ਦਾਖ਼ਲ ਹੋਇਆ ਬੇਕਾਬੂ ਟਰੱਕ, 6 ਲੋਕਾਂ ਦੀ ਮੌਤ
NEXT STORY