ਟੋਰਾਂਟੋ/ਨਵੀਂ ਦਿੱਲੀ— ਜਰਮਨੀ 'ਚ ਜੀ-20 ਸੰਮੇਲਨ 'ਚ ਹਿੱਸਾ ਲੈਣ ਪੁੱਜੇ ਪੀ.ਐੱਮ. ਮੋਦੀ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਹਾਂ ਨੇਤਾਵਾਂ ਦੇ ਚਿਹਰੇ 'ਤੇ ਖੁਸ਼ੀ ਸਪੱਸ਼ਟ ਕਰ ਰਹੀ ਸੀ ਕਿ ਉਹ ਇਕ-ਦੂਜੇ ਨੂੰ ਮਿਲ ਕੇ ਬਹੁਤ ਖੁਸ਼ ਹਨ।
ਟਰੂਡੋ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਦੋਬਾਰਾ ਮਿਲ ਕੇ ਬਹੁਤ ਖੁਸ਼ ਹੋਏ ਤੇ ਇਹ ਮੇਲ ਭਾਰਤ-ਕੈਨੇਡਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗਾ।
ਪੀ.ਐੱਮ. ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਕੈਨੇਡਾ-ਭਾਰਤ ਦੇ ਰਿਸ਼ਤਿਆਂ ਦੀ ਗੱਲ ਦੋਹਰਾਈ ਹੈ। ਦੋਵੇਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਦੀ ਮਜਬੂਤੀ ਲਈ ਅੱਗੇ ਵਧਣ ਦੀ ਗੱਲ ਕੀਤੀ ਹੈ।
ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ, ਕੈਬਨਿਟ ਵਿਸਥਾਰ 'ਤੇ ਹੋਵੇਗੀ ਚਰਚਾ
NEXT STORY