ਜਲੰਧਰ (ਇੰਟ.) - ਇਕ ਮੀਡੀਆ ਰਿਪੋਰਟ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਨੇ ਭਾਰਤ ਨੂੰ ਦਿੱਤੇ ਜਾਣ ਵੀਲੇ 3 ਅਰਬ ਡਾਲਰ ਦੇ 31 ਐੱਮ.ਕਿਊ.-9 ਏ.ਸੀ. ਗਾਰਜੀਅਨ ਅਤੇ ਸਕਾਈ ਗਾਰਜੀਅਨ ਡਰੋਨਾਂ ਦੀ ਡਲਿਵਰੀ ’ਤੇ ਰੋਕ ਲਾ ਦਿੱਤੀ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਜਦੋਂ ਤੱਕ ਭਾਰਤ ਸਰਕਾਰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੀ ਤਸੱਲੀਬਖਸ਼ ਜਾਂਚ ਨਹੀਂ ਕਰ ਲੈਂਦੀ, ਉਦੋਂ ਤੱਕ ਇਹ ਡਰੋਨ ਨਹੀਂ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਪਾਕਿਸਤਾਨ ਜਾਰੀ ਕਰੇਗਾ ਨਵੇਂ ਨੋਟ, ਆਧੁਨਿਕ ਸੁਰੱਖਿਆ ਤਕਨੀਕ ਨਾਲ ਲੈਸ ਹੋਵੇਗੀ ਇਹ ਕਰੰਸੀ
ਅੱਤਵਾਦੀ ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਉਹ ਭਾਰਤ ਦਾ ਐਲਾਨਿਆ ਅੱਤਵਾਦੀ ਹੈ। ਉਸ ਦੇ ਸਿੱਖ ਫਾਰ ਜਸਟਿਸ ਨਾਂ ਦੇ ਅੱਤਵਾਦੀ ਸੰਗਠਨ ’ਤੇ ਭਾਰਤ ਨੇ ਪਾਬੰਦੀ ਲਾਈ ਹੋਈ ਹੈ। ਉਹ ਕੈਨੇਡਾ ਅਤੇ ਅਮਰੀਕਾ ਵਰਗੇ ਕਈ ਦੇਸ਼ਾਂ ’ਚ ਖਾਲਿਸਤਾਨ ਦੇ ਲਈ ਕਥਿਤ ਜਨਮਤ ਸੰਗ੍ਰਹਿ ਵੀ ਕਰਵਾਉਂਦਾ ਰਹਿੰਦਾ ਹੈ। ਉਹ ਆਪਣੇ ਬਿਆਨਾਂ ’ਚ ਭਾਰਤ ਦੇ ਖਿਲਾਫ ਜ਼ਹਿਰ ਉਗਲਦਾ ਰਹਿੰਦਾ ਹੈ।
ਰਿਪੋਰਟ ’ਚ ਕਿਹਾ ਗਿਆ ਹੈ ਕਿ ਭਾਰਤ ਨੇ 3 ਬਿਲੀਅਨ ਡਾਲਰ ’ਚ ਭਾਰਤੀ ਫੌਜ ਲਈ 15 ਸੀ ਗਾਰਜੀਅਨ ਡਰੋਨ ਅਤੇ 8-8 ਸਕਾਈ ਗਾਰਜੀਅਨ ਡਰੋਨ ਖਰੀਦਣ ਦਾ ਸੌਦਾ ਕੀਤਾ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਅਮਰੀਕਾ ਨੇ ਇਨ੍ਹਾਂ ਡਰੋਨਾਂ ਤੋਂ ਇਲਾਵਾ ਭਾਰਤ ਨੂੰ ਵੇਚੇ ਜਾਣ ਵਾਲੇ ਹੋਰ ਛੋਟੇ-ਛੋਟੇ ਸੌਦਿਆਂ ’ਤੇ ਵੀ ਰੋਕ ਲਾ ਦਿੱਤੀ ਹੈ, ਜਿਨ੍ਹਾਂ ’ਚ 6 ਬੋਇੰਗ ਪੀ-8 ਆਈ ਲੰਬੀ ਦੂਰੀ ਦੇ ਸਮੁੰਦਰੀ ਗਸ਼ਤੀ ਜਹਾਜ਼ਾਂ ਨੂੰ ਖਰੀਦਣ ਦਾ ਪ੍ਰਸਤਾਵ ਵੀ ਸ਼ਾਮਲ ਹੈ। ਇਹ ਭਾਰਤੀ ਜਲ ਸੈਨਾ ਵੱਲੋਂ ਪਹਿਲਾਂ ਹੀ ਸੰਚਾਲਿਤ 12 ਪੀ-8 ਆਈ. ਪੋਸੀਡਾਨ ਜਹਾਜ਼ਾਂ ਦੇ ਪੂਰਕ ਹਨ।
ਇਹ ਵੀ ਪੜ੍ਹੋ : Richest Person: Elon Musk ਨੂੰ ਪਛਾੜ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਬਰਨਾਰਡ ਅਰਨੌਲਟ
ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਦੀ ਭਾਰਤ ਕਰ ਰਿਹਾ ਹੈ ਜਾਂਚ
ਰਿਪੋਰਟ ’ਚ ਲਿਖਿਆ ਹੈ ਕਿ ਡਰੋਨ ਖਰੀਦ ਲਈ ਭਾਰਤੀ ਰੱਖਿਆ ਮੰਤਰਾਲੇ ਦੀ ਅੰਦਰੂਨੀ ਪ੍ਰਵਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਸ਼ਿੰਗਟਨ ਦੌਰੇ ਤੋਂ ਇਕ ਹਫ਼ਤਾ ਪਹਿਲਾਂ ਜੂਨ 2023 ’ਚ ਦਿੱਤੀ ਗਈ ਸੀ। ਅਮਰੀਕਾ ਦਾ ਦਾਅਵਾ ਹੈ ਕਿ ਪਿਛਲੇ ਨਵੰਬਰ ’ਚ ਪੰਨੂ ਨੂੰ ਇਕ ਭਾਰਤੀ ਸੁਰੱਖਿਆ ਅਧਿਕਾਰੀ ਵੱਲੋਂ ਮਾਰਨ ਦੀ ਕਥਿਤ ਤੌਰ ’ਤੇ ਸਾਜ਼ਿਸ਼ ਰਚੀ ਗਈ ਸੀ, ਜਿਸ ਦੀ ਭਾਰਤੀ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਰਿਪੋਰਟ ’ਚ ਵਾਸ਼ਿੰਗਟਨ ਦੇ ਇਕ ਬੇਨਾਮ ਹਾਈ ਪ੍ਰੋਫਾਈਲ ਸੂਤਰ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਦਾਅਵਾ ਕੀਤਾ ਗਿਆ ਹੈ ਕਿ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਨੂੰ ਲੈ ਕੇ ਗੁੱਸੇ ਕਾਰਨ ਇਹ ਖਰੀਦ ਅਮਰੀਕੀ ਕਾਂਗਰਸ ’ਚ ਅਟਕ ਗਈ ਹੈ। ਅਮਰੀਕੀ ਪ੍ਰਤੀਨਿਧੀ ਸਭਾ ਨੇ ਵਿਕਰੀ ਨੂੰ ਰੋਕ ਦਿੱਤਾ ਹੈ।
ਇਹ ਵੀ ਪੜ੍ਹੋ : ਗਰੀਬਾਂ ਦਾ ਪੱਕਾ ਮਕਾਨ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ, ਕੇਂਦਰ ਸਰਕਾਰ ਲਿਆ ਸਕਦੀ ਹੈ ਨਵੀਂ ਆਵਾਸ ਯੋਜਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਪੇਸ਼ ਹੋਵੇਗਾ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦਾ ਦੂਜਾ ਅੰਤਰਿਮ ਬਜਟ,ਜਾਣੋ ਖ਼ਾਸ ਗੱਲਾਂ
NEXT STORY