ਨਵੀਂ ਦਿੱਲੀ- ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਐਤਵਾਰ ਨੂੰ ਧਾਰਮਿਕ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਅੰਗਦਾਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਵਹਿਮ ਦੂਰ ਕਰਨ ਅਤੇ ਜਾਗਰੂਕਤਾ ਫੈਲਾਉਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਗਦਾਨ ਦੇ ਮੁੱਦੇ 'ਤੇ ਕਿਸੇ ਵੀ ਭਰਮ ਨੂੰ ਦੂਰ ਕਰਨ ਲਈ ਹਰ ਮੀਡੀਆ ਕਰਮੀ ਮਦਦ ਕਰ ਸਕਦਾ ਹੈ।
ਇਹ ਵੀ ਪੜ੍ਹੋ : ਹੜ੍ਹ ਪ੍ਰਭਾਵਿਤ ਪਾਕਿਸਤਾਨ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਤੁਰੰਤ ਸਹਾਇਤਾ ਦੀ ਕੀਤੀ ਅਪੀਲ
‘ਦਧੀਚੀ ਦੇਹਦਾਨ ਸਮਿਤੀ’ ਵੱਲੋਂ ਆਯੋਜਿਤ ਅੰਗਦਾਨ ਮੁਹਿੰਮ ਦੀ ਸ਼ੁਰੂਆਤ ਮੌਕੇ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਪ ਰਾਸ਼ਟਰਪਤੀ ਨੇ ਅੰਗਦਾਨ ਨੂੰ ‘ਸੰਵੇਦਨਸ਼ੀਲ ਮੁੱਦਾ’ ਦੱਸਿਆ। ਉਨ੍ਹਾਂ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕਤਾ ਫੈਲਾਉਣ ਅਤੇ ਇਸ ਮੁੱਦੇ 'ਤੇ ਲੋਕਾਂ ਦੇ ਵਹਿਮ ਨੂੰ ਦੂਰ ਕਰਨ ਲਈ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਵਿਚ ਮੀਡੀਆ ਅਤੇ ਸੋਸ਼ਲ ਮੀਡੀਆ ਦੀ ਵੱਡੀ ਭੂਮਿਕਾ ਹੈ। ਇਸ ਪ੍ਰੋਗਰਾਮ 'ਚ ਸਾਬਕਾ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਇਜ਼ਰਾਈਲ ਹਮਲੇ 'ਚ ਸੀਰੀਆ ਦਾ ਹਵਾਈ ਅੱਡਾ ਬੁਰੀ ਤਰ੍ਹਾਂ ਨੁਕਸਾਨਿਆ : ਵਿਦੇਸ਼ ਮੰਤਰਾਲਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਬੰਗਾਲ CID ਨੇ ਮੱਛੀ ਵੇਚਣ ਵਾਲੇ ਦੇ ਘਰੋਂ ਕਰੀਬ 1.4 ਕਰੋੜ ਰੁਪਏ ਦੀ ਨਕਦੀ ਕੀਤੀ ਬਰਾਮਦ
NEXT STORY