ਜੰਮੂ-ਕਸ਼ਮੀਰ— ਜੰਮੂ-ਕਸ਼ਮੀਰ ਦੇ ਨੌਸ਼ੇਰਾ ਅਤੇ ਅਖਨੂਰ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤੀ ਫੌਜ ਵਲੋਂ ਪਾਕਿ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ। ਫੌਜ ਨੇ ਪੂਰੇ ਖੇਤਰ ਨੂੰ ਘੇਰ ਲਿਆ ਹੈ ਅਤੇ ਦੋਵਾਂ ਪਾਸਿਓਂ ਗੋਲੀਬਾਰੀ ਜਾਰੀ ਹੈ।
ਜ਼ਿਕਰਯੋਗ ਹੈ ਕਿ ਤੜਕੇ ਸਵੇਰੇ 3.30 ਵਜੇ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਦੇ ਬਾਲਕੋਟ 'ਚ ਜਾ ਕੇ ਕਈ ਅੱਤਵਾਦੀ ਠਿਕਾਣਿਆਂ ਨੂੰ ਬੰਬ ਨਾਲ ਉਡਾ ਦਿੱਤਾ, ਜਿਸ ਤੋਂ ਬਾਅਦ ਪਾਕਿਸਤਾਨ ਅਜਿਹੀ ਹਰਕਤ 'ਤੇ ਉਤਰ ਆਇਆ।
ਹਵਾਈ ਫੌਜ ਦੇ ਹਮਲੇ 'ਤੇ ਜਾਣੋ ਕੀ ਬੋਲੇ ਉਮਰ ਅਬਦੁੱਲਾ
NEXT STORY