ਜੈਪੁਰ : ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਰਾਜਲਦੇਸਰ ਥਾਣਾ ਖੇਤਰ 'ਚ ਸ਼ੁੱਕਰਵਾਰ ਨੂੰ ਘਰ ਤੋਂ ਨਿਕਲਦੇ ਸਮੇਂ ਟ੍ਰੇਨ ਦੀ ਲਪੇਟ 'ਚ ਆਉਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਪਤਨੀ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਪਤੀ ਨੇ ਵੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਥਾਣਾ ਇੰਚਾਰਜ ਗੀਤਾ ਰਾਣੀ ਨੇ ਦੱਸਿਆ ਕਿ ਵਾਰਡ ਨੰ. 23 ਨਿਵਾਸੀ ਬਾਬੂ ਲਾਲ ਰੇਗਰ (50) ਦਾ ਆਪਣੀ ਪਤਨੀ ਸੰਤੋਸ਼ ਰੇਗਰ (43) ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ, ਜਿਸ ਤੋਂ ਬਾਅਦ ਦੋਵੇਂ ਘਰ ਛੱਡ ਕੇ ਚਲੇ ਗਏ। ਮਹਿਲਾ ਆਪਣੇ ਘਰ ਦੇ ਨੇੜੇ ਰਾਜਲਦੇਸਰ ਦੇ ਰੇਲਵੇ ਪਲੇਟਫਾਰਮ 'ਤੇ ਪਹੁੰਚੀ ਜਿੱਥੇ ਟ੍ਰੇਨ ਦੀ ਲਪੇਟ 'ਚ ਆਉਣ ਨਾਲ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮੰਗਲੁਰੂ 'ਚ ਭਾਰੀ ਬਾਰਿਸ਼ ਦਾ ਕਹਿਰ; ਕਈ ਇਲਾਕੇ ਪਾਣੀ 'ਚ ਡੁੱਬੇ, ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ
ਥਾਣਾ ਇੰਚਾਰਜ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਜਦੋਂ ਬਾਬੂ ਲਾਲ ਰੇਗਰ ਨੂੰ ਆਪਣੀ ਪਤਨੀ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਸ ਨੇ ਵੀ ਬੀਕਾਨੇਰ-ਦਿੱਲੀ ਪੈਸੰਜਰ ਟ੍ਰੇਨ ਅੱਗੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਲਾਬ 'ਚ ਨਹਾਉਣ ਗਏ ਚਾਰ ਬੱਚਿਆਂ ਦੀ ਡੁੱਬਣ ਕਾਰਨ ਹੋਈ ਦਰਦਨਾਕ ਮੌਤ
NEXT STORY