ਨੈਸ਼ਨਲ ਡੈਸਕ- ਮੁਜ਼ੱਫਰਨਗਰ ਨਾਲ ਲਗਦੇ ਸ਼ਾਮਲੀ ਜ਼ਿਲ੍ਹੇ 'ਚ ਐਤਵਾਰ ਨੂੰ ਦਾਜ ਨੂੰ ਲੈ ਕੇ ਹੋਏ ਵਿਵਾਦ 'ਚ ਇਕ ਔਰਤ ਦਾ ਉਸ ਦੇ ਪਤੀ ਨੇ ਕਥਿਤ ਤੌਰ 'ਤੇ ਕਤਲ ਕਰ ਦਿੱਤਾ। ਪੁਲਸ ਅਧਿਕਾਰੀਆਂ ਮੁਤਾਬਕ, ਝਿਂਝਾਨਾ ਥਾਣਾ ਖੇਤਰ ਦੇ ਮਸੁਰਾ ਪਿੰਡ 'ਚ ਦਾਜ ਨੂੰ ਲੈ ਕੇ ਹੋਏ ਵਿਵਾਦ ਦੇ ਚਲਦੇ ਇਜ਼ਰਾਈਲ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਨਰਗਿਸ (35) ਦਾ ਕਥਿਤ ਤੌਰ 'ਤੇ ਗਲ਼ਾ ਵੱਢ ਕੇ ਕਤਲ ਕਰ ਦਿੱਤਾ। ਏਰੀਆ ਅਧਿਕਾਰੀ ਅਮਰਦੀਪ ਮੌਰਿਆ ਨੇ ਦੱਸਿਆ ਕਿ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਤਾਹਿਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਦੋਸ਼ੀ ਇਜ਼ਰਾਈਲ ਦਾਜ 'ਚ ਮੋਟਰਸਾਈਕਲ ਦੀ ਮੰਗ ਕਰ ਰਿਹਾ ਸੀ ਅਤੇ ਇਸ ਗੱਲ ਨੂੰ ਲੈ ਕੇ ਉਸ ਦਾ ਨਰਗਿਸ ਨਾਲ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਸ ਨੇ ਆਪਣੀ ਪਤਨੀ ਦਾ ਗਲ਼ਾ ਵੱਢ ਕੇ ਕਤਲ ਕਰ ਦਿੱਤਾ। ਮੌਰੀਆ ਮੁਤਾਬਕ ਤਾਹਿਰ ਨੇ ਦੱਸਿਆ ਕਿ ਉਸ ਦੇ ਪਤੀ ਨਾਲ ਪਹਿਲਾਂ ਹੋਏ ਝਗੜੇ ਤੋਂ ਬਾਅਦ ਉਸ ਦੀ ਬੇਟੀ ਉਸ ਦੇ ਨਾਨਕੇ ਘਰ ਆਈ ਸੀ ਪਰ ਇਕ ਹਫਤਾ ਪਹਿਲਾਂ ਉਸ ਦਾ ਪਤੀ ਉਸ ਨੂੰ ਇਹ ਕਹਿ ਕੇ ਆਪਣੇ ਨਾਲ ਲੈ ਗਿਆ ਕਿ ਉਹ ਉਸ ਨੂੰ ਪਰੇਸ਼ਾਨ ਨਹੀਂ ਕਰੇਗਾ। ਔਰਤ ਦੀ ਛੇ ਮਹੀਨੇ ਦੀ ਬੱਚੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਭਾਰਤ ਵਿਚ ਘੁਸਪੈਠ ਕਰਦੇ 11 ਬੰਗਲਾਦੇਸ਼ੀ ਨਾਗਰਿਕਾਂ ਨੂੰ ਹਿਰਾਸਤ ਵਿਚ ਲਿਆ ਗਿਆ : ਬੀ.ਐੱਸ.ਐੱਫ.
NEXT STORY