ਕੁਰੂਕਸ਼ੇਤਰ/ਹਾਂਸੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਆਪਣਾ ਪਹਿਲਾ ਬਿਆਨ ਜਾਰੀ ਕੀਤਾ ਹੈ। ਚਢੂਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਦੁਨੀਆ ਦਾ ਸਭ ਤੋਂ ਜ਼ਿੱਦੀ ਆਦਮੀ ਕਿਸਾਨਾਂ ਅੱਗੇ ਅੱਜ ਝੁੱਕ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਕਈ ਮੁੱਦੇ ਪੈਂਡਿੰਗ ਹਨ। ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਅਤੇ ਐੱਮ.ਐੱਸ.ਪੀ. ’ਤੇ ਵੀ ਅਜੇ ਤਕ ਕੋਈ ਚਰਚਾ ਨਹੀਂ ਕੀਤੀ ਗਈ। ਚਢੂਨੀ ਨੇ ਕਿਹਾ ਕਿ ਇਸ ਸਬੰਧ ’ਚ ਜਲਦ ਹੀ ਸੰਯੁਕਤ ਕਿਸਾਨ ਮੋਰਚਾ ਵਲੋਂ ਬੈਠਕ ਕੀਤੀ ਜਾਵੇਗੀ।
ਇਹ ਵੀ ਪੜ੍ਹੋ– ‘ਖੇਤੀ ਕਾਨੂੰਨ ਵਾਪਸ’, PM ਮੋਦੀ ਨੇ ਦੱਸਿਆ ਆਖ਼ਿਰ ਕਿਉਂ ਲਿਆ ਗਿਆ ਇੰਨਾ ਵੱਡਾ ਫ਼ੈਸਲਾ
ਇਹ ਵੀ ਪੜ੍ਹੋ– ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ’ਤੇ ਪ੍ਰਿਯੰਕਾ ਗਾਂਧੀ ਬੋਲੀ- ਮੋਦੀ ਜੀ, ਤੁਹਾਡੀ ਨੀਅਤ ’ਤੇ ਵਿਸ਼ਵਾਸ ਕਰਨਾ ਮੁਸ਼ਕਿਲ
ਉਨ੍ਹਾਂ ਕਿਹਾ ਕਿ ਜਦੋਂ ਤਕ ਸੰਸਦ ’ਚ ਇਹ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤਕ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਇਸ ਅੰਦੋਲਨ ਨੂੰ ਚਲਦੇ ਹੋਏ 1 ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ। ਹੁਣ ਤਕ ਇਸ ਅੰਦੋਲਨ ’ਚ 700 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕਈ ਕਿਸਾਨ ਇਸ ਦੌਰਾਨ ਜ਼ਖਮੀ ਵੀ ਹੋਏ ਹਨ। ਅਸੀਂ ਸਾਰੇ ਕਿਸਾਨਾਂ ਦਾ ਦਿਲੋਂ ਧੰਨਵਾਦ ਕਰਦੇ ਹਾਂ, ਆਖਿਰਕਾਰ ਕਿਸਾਨਾਂ ਦੀ ਮਿਹਨਤ ਰੰਗ ਲਿਆਈ ਅਤੇ ਮੋਦੀ ਸਰਕਾਰ ਨੂੰ ਇਹ ਕਾਨੂੰਨ ਵਾਪਿਸ ਲੈਣੇ ਪਏ ਹਨ।
ਇਹ ਵੀ ਪੜ੍ਹੋ– ਜਦੋਂ ਖਤਮ ਹੋਣ ਕੰਢੇ ਸੀ ਕਿਸਾਨ ਅੰਦੋਲਨ, ਇਸ ਆਗੂ ਨੇ ਇਮੋਸ਼ਨਲ ਕਾਰਡ ਖੇਡ ਕੇ ਪਲਟ ਦਿੱਤੀ ਸੀ ਪੂਰੀ ਬਾਜ਼ੀ
ਅਮਿਤ ਸ਼ਾਹ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਕੀਤਾ ਸੁਆਗਤ, PM ਮੋਦੀ ਦੀ ਕੀਤੀ ਤਾਰੀਫ਼
NEXT STORY