ਮੁਜ਼ੱਫਰਪੁਰ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਾਂ 'ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਵੀਡੀਓ ਜਾਰੀ ਕਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੌਜਵਾਨ ਬਿਹਾਰ ਦੇ ਮੁਜ਼ੱਫਰਪੁਰ ਦਾ ਰਹਿਣ ਵਾਲਾ ਹੈ। ਇਸ ਤੋਂ ਪਹਿਲਾਂ ਵੀ ਇੱਕ ਭੋਜਪੁਰੀ ਗਾਇਕ ਦੇ ਗਾਣੇ ਤੋਂ ਨਾਰਾਜ਼ ਹੋ ਕੇ ਦੋਸ਼ੀ ਨੌਜਵਾਨ ਨੇ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਇੱਕ ਵੀਡੀਓ ਵਾਇਰਲ ਕੀਤੀ ਸੀ।
ਇਹ ਵੀ ਪੜ੍ਹੋ : G-20 ਸੰਮੇਲਨ ’ਚ ਕ੍ਰਿਪਟੋਕਰੰਸੀ ’ਤੇ ਵੱਡਾ ਫੈਸਲਾ, ਗਲੋਬਲ ਰੈਗੂਲੇਟਰੀ ਫਰੇਮਵਰਕ ਬਣਾਉਣ ’ਤੇ ਬਣੀ ਸਹਿਮਤੀ
ਜਾਣਕਾਰੀ ਮੁਤਾਬਕ ਮੁਜ਼ੱਫਰਪੁਰ ਜ਼ਿਲੇ ਦੇ ਸਾਹਿਬਗੰਜ ਥਾਣਾ ਖੇਤਰ ਦੇ ਅਧੀਨ ਤਾਰਵਾ ਪਿੰਡ ਦੇ ਰਹਿਣ ਵਾਲੇ 20 ਸਾਲਾ ਮਨੋਜ ਰਾਮ ਨੂੰ ਸ਼ਨੀਵਾਰ ਰਾਤ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਸੀਐਮ ਯੋਗੀ ਦੀ ਫੋਟੋ ਪੋਸਟ ਕੀਤੀ ਸੀ ਅਤੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਰਕੁਲੇਟ ਕੀਤਾ ਸੀ ਜਿਸ ਵਿੱਚ ਉਨ੍ਹਾਂ ਨੂੰ ਅਪਸ਼ਬਦ ਬੋਲਦੇ ਹੋਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਜਾਣੋ ਭਾਰਤ ਨੂੰ ਜੀ-20 ਸੰਮੇਲਨ 'ਤੇ ਕਰੋੜਾਂ ਰੁਪਏ ਖ਼ਰਚ ਕਰਨ ਦਾ ਕੀ ਹੋਵੇਗਾ ਫ਼ਾਇਦਾ
ਸਾਹਬਗੰਜ ਪੁਲਸ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਵੀਡੀਓ ਦੇ ਪ੍ਰਸਾਰਿਤ ਹੋਣ ਦੀ ਖ਼ਬਰ ਤੋਂ ਬਾਅਦ ਪੁਲਸ ਹੈੱਡਕੁਆਰਟਰ ਨੇ ਨੋਟਿਸ ਲਿਆ ਅਤੇ ਮੁਜ਼ੱਫਰਪੁਰ ਜ਼ਿਲ੍ਹੇ ਦੀ ਸਾਹਬਗੰਜ ਪੁਲਸ ਨੂੰ ਤੁਰੰਤ ਨੌਜਵਾਨ ਨੂੰ ਗ੍ਰਿਫਤਾਰ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਬਾਅਦ ਸਹਿਬਾਨਗਜ ਥਾਣੇ ਦੀ ਇੰਸਪੈਕਟਰ ਰਾਜ ਕੁਮਾਰੀ ਦੇਵੀ ਨੇ ਮੁਲਜ਼ਮ ਮਨੋਜ ਰਾਮ ਦੇ ਘਰ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਸਦਰ ਦੇ ਮੁਖੀ ਰਾਜੇਸ਼ ਰੰਜਨ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਇੱਕ ਫੇਸਬੁੱਕ ਪੋਸਟ ਦੇ ਜ਼ਰੀਏ ਸੀਐਮ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਹਾਲਾਂਕਿ ਧਮਕੀ ਦੇਣ ਵਾਲੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : ਚੀਨ ਦੀ ਅਰਥਵਿਵਸਥਾ ਦਾ ਬਰਬਾਦੀ ਵੱਲ ਇਕ ਹੋਰ ਕਦਮ, ਹੁਣ ਇੱਕੋ ਸਮੇਂ ਲੱਗੇ ਦੋ ਝਟਕਿਆਂ ਨਾਲ ਹਿੱਲਿਆ ਡ੍ਰੈਗਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਠਾਣੇ 'ਚ ਲਿਫ਼ਟ ਹਾਦਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ 7 ਹੋਈ, ਮਾਮਲਾ ਦਰਜ
NEXT STORY