ਨੈਸ਼ਨਲ ਡੈਸਕ- ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਝਾਰਖੰਡ ਦੇ ਪਲਾਮੂ ਜ਼ਿਲ੍ਹੇ ਵਿੱਚ ਇੱਕ ਦੁਕਾਨ ਤੋਂ ਅਣਪਛਾਤੇ ਵਿਅਕਤੀਆਂ ਨੇ ਲਗਭਗ 50 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਲਏ। ਪੁਲਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਰਾਤ ਨੂੰ ਪਾਂਡੂ ਬਾਜ਼ਾਰ ਵਿੱਚ ਵਾਪਰੀ।
ਵਿਸ਼ਰਾਮਪੁਰ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਐੱਸ.ਡੀ.ਪੀ.ਓ.) ਆਲੋਕ ਕੁਮਾਰ ਟੂਟੀ ਨੇ ਕਿਹਾ ਕਿ ਚੋਰੀ ਓਮ ਪ੍ਰਕਾਸ਼ ਸਾਹੂ ਦੀ ਦੁਕਾਨ 'ਤੇ ਹੋਈ। ਉਨ੍ਹਾਂ ਕਿਹਾ ਕਿ ਚੋਰ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਵਿੱਚ ਦਾਖਲ ਹੋਏ। ਫਿਰ ਉਨ੍ਹਾਂ ਨੇ ਲਾਕਰ ਤੋੜਿਆ ਅਤੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ।
ਉਨ੍ਹਾਂ ਅੱਗੇ ਦੱਸਿਆ ਕਿ ਅਸੀਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਚੋਰੀ ਵਿੱਚ ਸ਼ਾਮਲ ਲੋਕਾਂ ਦੀ ਜਲਦੀ ਹੀ ਪਛਾਣ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- 'ਸ਼ੁਰੂ ਕਰੋ ਪ੍ਰਮਾਣੂ ਹਥਿਆਰਾਂ ਦੀ ਟੈਸਟਿੰਗ..!', ਟਰੰਪ ਦੇ ਆਦੇਸ਼ ਨਾਲ ਦੁਨੀਆ ਭਰ 'ਚ ਮਚੀ ਤੜਥੱਲੀ
2 ਸਰਕਾਰੀ ਅਧਿਕਾਰੀਆਂ 'ਤੇ ਡਿੱਗੀ ਗਾਜ ! LG ਨੇ ਕੀਤਾ ਬਰਖ਼ਾਸਤ
NEXT STORY