ਹਿਸਾਰ (ਵਾਰਤਾ)- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ’ਤੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਜ਼ਬਰਦਸਤੀ ਲੁੱਟਣ ਦਾ ਦੋਸ਼ ਲਾਇਆ ਹੈ। ਟਿਕੈਤ ਮੰਗਲਵਾਰ ਨੂੰ ਰਾਜੌਰੀ ’ਚ ਸ਼ਹੀਦ ਹੋਏ ਨਿਸ਼ਾਂਤ ਮਲਿਕ ਨੂੰ ਹਿਸਾਰ ਜ਼ਿਲ੍ਹੇ ਦੇ ਹਾਂਸੀ ਸਥਿਤ ਉਸ ਦੀ ਰਿਹਾਇਸ਼ 'ਤੇ ਸ਼ਰਧਾਂਜਲੀ ਦੇਣ ਪਹੁੰਚੇ ਸਨ। ਉਨ੍ਹਾਂ ਨਿਸ਼ਾਂਤ ਦੀ ਮੌਤ ’ਤੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੱਤਾ ਅਤੇ ਕਿਹਾ ਕਿ ਨਿਸ਼ਾਂਤ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ, ਸਾਨੂੰ ਉਸ ’ਤੇ ਮਾਣ ਹੈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਟਿਕੈਤ ਨੇ ਸਰਕਾਰ ’ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਵੀ ਆਪਣੇ ਪੂੰਜੀਪਤੀ ਦੋਸਤਾਂ ਦੇ ਹੱਥਾਂ ’ਚ ਬਿਜਲੀ ਵੇਚਣ ’ਤੇ ਤੁਲੀ ਹੋਈ ਹੈ। ਇਸ ਨੂੰ ਅਸੀਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਾਂਗੇ | ਪੂਰੇ ਦੇਸ਼ ’ਚ ਕਿਸਾਨਾਂ ਦੀ ਜ਼ਮੀਨ ਲੁੱਟਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਲਈ ਦੇਸ਼ ਵਿਚ ਇੱਕ ਵੱਡੀ ਲਹਿਰ ਚਲਾਈ ਜਾਵੇਗੀ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ਘਰ 'ਚੋਂ ਮਿਲੀਆਂ ਇਕ ਹੀ ਪਰਿਵਾਰ ਦੇ 6 ਮੈਂਬਰਾਂ ਦੀਆਂ ਲਾਸ਼ਾਂ
ਟਿਕੈਤ ਨੇ ਦੋਸ਼ ਲਾਇਆ ਕਿ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਲੁੱਟ ਕੇ ਵੱਡੇ-ਵੱਡੇ ਉਦਯੋਗ ਲਾਉਣ ਦਾ ਕੰਮ ਕੀਤਾ ਜਾ ਰਿਹਾ ਹੈ । ਇਸ ਤਰ੍ਹਾਂ ਉਦਯੋਗਪਤੀਆਂ ਨੂੰ ਇਕਤਰਫ਼ਾ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ ਜਦੋਂਕਿ ਦੂਜੇ ਪਾਸੇ ਕਿਸਾਨਾਂ ਨੂੰ ਮਜ਼ਦੂਰ ਬਣਾਇਆ ਜਾ ਰਿਹਾ ਹੈ। ਇਸ ਵੇਲੇ ਕਿਸਾਨਾਂ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ। ਸਰਕਾਰ ਕਿਸਾਨਾਂ ਦੀਆਂ ਫਸਲਾਂ ਦਾ ਸਹੀ ਭਾਅ ਦੇਣ ਲਈ ਤਿਆਰ ਨਹੀਂ। ਰਾਤ ਦੇ ਹਨ੍ਹੇਰੇ ਵਿਚ ਵੀ ਕਿਸਾਨਾਂ ਦੀਆਂ ਜ਼ਮੀਨਾਂ ਮਹਿੰਗੇ ਭਾਅ ਖਰੀਦੀਆਂ ਅਤੇ ਵੇਚੀਆਂ ਜਾ ਰਹੀਆਂ ਹਨ। ਅਸੀਂ ਸਾਰੇ ਦੇਸ਼ ਵਿਚ ਇਕ ਵਿਚਾਰਧਾਰਕ ਲਹਿਰ ਚਲਾਵਾਂਗੇ ਜੋ ਕਿਸਾਨ ਅੰਦੋਲਨ ਤੋਂ ਵੀ ਵੱਡੀ ਹੋਵੇਗੀ। ਅਸੀਂ ਸਰਕਾਰ ਦੇ ਇਰਾਦੇ ਕਾਮਯਾਬ ਨਹੀਂ ਹੋਣ ਦੇਵਾਂਗੇ, ਭਾਵੇਂ ਸਾਨੂੰ ਕੁਝ ਵੀ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਬਰਬਾਦੀ ਦੇ ਕੰਢੇ ਖੜ੍ਹੇ ਹਨ ਪਰ ਸਰਕਾਰ ਏ. ਸੀ. ਕਮਰਿਆਂ ਵਿਚ ਬੈਠ ਕੇ ਉਨ੍ਹਾਂ ਦੀ ਬਰਬਾਦੀ ਦਾ ਤਮਾਸ਼ਾ ਦੇਖ ਰਹੀ ਹੈ। ਇਸ ਮੌਕੇ ਕਿਸਾਨ ਆਗੂ ਪ੍ਰੇਮ ਸਿੰਘ ਮਲਿਕ, ਭੁਪਿੰਦਰ ਸਿੰਘ ਲਾਡੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
MSP ’ਤੇ 22 ਅਗਸਤ ਨੂੰ ਹੋਵੇਗੀ ਕਮੇਟੀ ਦੀ ਪਹਿਲੀ ਬੈਠਕ, SKM ਨੇ ਕਿਹਾ- ਸਾਨੂੰ ਕੋਈ ਉਮੀਦ ਨਹੀਂ
NEXT STORY