ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ’ਚ ਕੁੜੀਆਂ, ਔਰਤਾਂ ਅਤੇ ਬੱਚਿਆਂ ਨੂੰ ਡਰਾਉਣ-ਧਮਕਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਅਜਿਹੇ ਸਮਾਜ ’ਚ ਨਹੀਂ ਰਹਿਣਾ ਚਾਹੀਦਾ ਹੈ ਜਿੱਥੇ ਔਰਤਾਂ ਦਿਨ ’ਚ ਵੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਡਰਦੀਆਂ ਹੋਣ। ਹਾਈ ਕੋਰਟ ਨੇ ਇਕ ਵਿਅਕਤੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਇਹ ਟਿੱਪਣੀ ਕੀਤੀ, ਜਿਸ ਨੂੰ ਇੱਥੋਂ ਦੀ ਇਕ ਹੇਠਲੀ ਅਦਾਲਤ ਨੇ 21 ਸਾਲਾ ਇਕ ਔਰਤ ਦੀ ਹੱਤਿਆ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਲੜਕੀ ਨੇ ਉਸ ਦੇ ਪਿਆਰ ਦੀ ਬੇਨਤੀ ਨੂੰ ਠੁਕਰਾ ਦਿੱਤਾ ਸੀ।
ਇਹ ਵੀ ਪੜ੍ਹੋ : ਕੋਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੇ ਵਾਰਸਾਂ ਲਈ ਮੁਆਵਜ਼ਾ ਦੇਣ ਦੀ ਸਮਾਂ ਹੱਦ ਤੈਅ
ਜਸਟਿਸ ਸਿੱਧਾਰਥ ਮ੍ਰਿਦੁਲ ਅਤੇ ਜਸਟਿਸ ਰਜਨੀਸ਼ ਭਟਨਾਗਰ ਦੀ ਬੈਂਚ ਨੇ ਜ਼ਮਾਨਤ ਦੀ ਅਰਜੀ ਖਾਰਿਜ ਕਰਦੇ ਹੋਏ ਕਿਹਾ,‘‘ਅਸੀਂ ਲੋਕ ਅਜਿਹੇ ਸਮਾਜ ’ਚ ਨਹੀਂ ਰਹਿ ਸਕਦੇ ਅਤੇ ਨਾ ਰਹਾਂਗੇ, ਜਿੱਥੇ ਔਰਤਾਂ ਨੂੰ ਦਿਨ ’ਚ ਵੀ ਆਪਣੇ ਘਰ ਤੋਂ ਬਾਹਰ ਜਾਣ ’ਚ ਡਰ ਲੱਗਦਾ ਹੈ। ਅਸੀਂ ਉਸ ਨੂੰ ਜ਼ਮਾਨਤ ਨਹੀਂ ਦੇਣ ਜਾ ਰਹੇ ਹਾਂ। ਇਹ ਕਦੇ ਵੀ ਬਰਦਾਸ਼ਤ ਨਹੀਂ। ਦੇਸ਼ ’ਚ ਕੁੜੀਆਂ, ਔਰਤਾਂ ਅਤੇ ਬੱਚਿਆਂ ਨੂੰ ਧਮਕਾਉਣ ਵਾਲਾ ਕੋਈ ਵੀ ਵਿਅਕਤੀ ਕਦੇ ਵੀ ਬਰਦਾਸ਼ਤ ਨਹੀਂ। ਅਸੀਂ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੇ ਚਾਹਵਾਨ ਨਹੀਂ ਹਾਂ।’’ ਅਦਾਲਤ ਨੇ ਕਿਹਾ ਕਿ ਹਾਲਾਂਕਿ ਦੋਸ਼ੀ 11 ਸਾਲਾਂ ਤੋਂ ਜੇਲ੍ਹ ’ਚ ਹੈ, ਇਸ ਲਈ ਉਸ ਦੀ ਸਜ਼ਾ ਅਤੇ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਅਪੀਲ ’ਤੇ ਅਦਾਲਤ ਸੁਣਵਾਈ ਕਰੇਗੀ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਨੂੰ 26 ਅਪ੍ਰੈਲ ਲਈ ਸੂਚੀਬੱਧ ਕੀਤਾ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਗੁਜਰਾਤ: ਹਿੰਮਤਨਗਰ ’ਚ ਫਿਰ ਭੜਕੀ ਫਿਰਕੂ ਹਿੰਸਾ, ਪੱਥਰਬਾਜ਼ੀ ਅਤੇ ਪੈਟਰੋਲ ਬੰਬ ਨਾਲ ਹਮਲਾ
NEXT STORY