ਨਾਗਪੁਰ (ਭਾਸ਼ਾ)- ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਸੋਮਵਾਰ ਨੂੰ ਮਣੀਪੁਰ ’ਚ ਇਕ ਸਾਲ ਬਾਅਦ ਵੀ ਸ਼ਾਂਤੀ ਸਥਾਪਿਤ ਨਾ ਹੋਣ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੰਘਰਸ਼ ਪ੍ਰਭਾਵਿਤ ਉੱਤਰ-ਪੂਰਬੀ ਰਾਜ ਦੀ ਸਥਿਤੀ ’ਤੇ ਪਹਿਲ ਦੇ ਆਧਾਰ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਇੱਥੇ ਰੇਸ਼ਮਬਾਗ ਸਥਿਤ ਡਾ. ਹੈਡਗੇਵਾਰ ਸਮ੍ਰਿਤੀ ਭਵਨ ਕੰਪਲੈਕਸ ਵਿਖੇ ਸੰਸਥਾ ਦੇ ‘ਕਾਰਿਆਕਤਰਾ ਵਿਕਾਸ ਵਰਗ-2’ ਦੇ ਸਮਾਪਤੀ ਪ੍ਰੋਗਰਾਮ ਵਿਚ ਆਰ. ਐੱਸ. ਐੱਸ. ਸਿਖਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਵੱਖ-ਵੱਖ ਥਾਵਾਂ ਅਤੇ ਸਮਾਜ ਵਿਚ ਟਕਰਾਅ ਚੰਗਾ ਨਹੀਂ ਹੈ। ਉਨ੍ਹਾਂ ਨੇ ਚੋਣ ਬਿਆਨਬਾਜ਼ੀ ਤੋਂ ਦੂਰ ਹੋ ਕੇ ਦੇਸ਼ ਨੂੰ ਦਰਪੇਸ਼ ਸਮੱਸਿਆਵਾਂ ’ਤੇ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਣੀਪੁਰ ਪਿਛਲੇ ਇਕ ਸਾਲ ਤੋਂ ਸ਼ਾਂਤੀ ਸਥਾਪਤ ਹੋਣ ਦੀ ਉਡੀਕ ਕਰ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਤਾ ਵੈਸ਼ਨੋ ਦੇਵੀ ਤੋਂ ਬਾਅਦ ਹੁਣ ਅਮਰਨਾਥ ਯਾਤਰਾ ਨੂੰ ਲੈ ਕੇ ਅਲਰਟ ਹੋਇਆ ਜਾਰੀ...
NEXT STORY