ਉੱਤਰਾਖੰਡ- ਉੱਤਰਾਖੰਡ 'ਚ 4 ਦਿਨ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਆਫ਼ਤ ਪ੍ਰਬੰਧਨ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਾਈ ਅਲਰਟ ਰਹਿਣ ਲਈ ਕਿਹਾ ਹੈ। ਮੌਸਮ ਵਿਭਾਗ ਨੇ 12 ਜੁਲਾਈ ਤੱਕ ਲਈ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਦਿੱਲੀ 'ਚ 40 ਸਾਲ ਬਾਅਦ ਜੁਲਾਈ 'ਚ ਪਿਆ ਰਿਕਾਰਡ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਇਸ ਦੇ ਅਧੀਨ ਪਹਾੜਾਂ 'ਚ ਜ਼ਮੀਨ ਖਿਸਕਣ ਅਤੇ ਨਦੀਆਂ ਦਾ ਪਾਣੀ ਦਾ ਪੱਧਰ ਵਧਣ ਦੀ ਚਿਤਾਵਨੀ ਦਿੱਤੀ ਗਈ ਹੈ। ਦੂਜੇ ਪਾਸੇ ਸ਼ਨੀਵਾਰ ਨੂੰ ਪੂਰੇ ਪ੍ਰਦੇਸ਼ 'ਚ ਮੀਂਹ ਪਿਆ, ਜਿਸ ਨਾਲ ਤਾਪਮਾਨ 'ਚ ਵੀ ਕਮੀ ਦਰਜ ਕੀਤੀ ਗਈ। ਮੌਸਮ ਡਾਇਰੈਕਟਰ ਡਾ. ਵਿਕਰਮ ਸਿੰਘ ਨੇ ਦੱਸਿਆ ਕਿ ਉੱਤਰਾਖੰਡ 'ਚ ਅਗਲੇ 4 ਦਿਨ ਭਾਰੀ ਮੀਂਹ ਦਾ ਖ਼ਦਸ਼ਾ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦਿੱਲੀ 'ਚ ਭਾਰੀ ਮੀਂਹ : ਕੇਜਰੀਵਾਲ ਨੇ ਰੱਦ ਕੀਤੀ ਸਾਰੇ ਮੰਤਰੀਆਂ-ਅਫ਼ਸਰਾਂ ਦੀ ਛੁੱਟੀ
NEXT STORY