ਨੈਸ਼ਨਲ ਡੈਸਕ : ਦਿੱਲੀ ਵਿਚ ਅੱਜ 28 ਦਸੰਬਰ 2024 ਨੂੰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਹੋਣ ਜਾ ਰਿਹਾ ਹੈ। ਇਸ ਮੌਕੇ ਦਿੱਲੀ ਟ੍ਰੈਫਿਕ ਪੁਲਸ ਨੇ ਇਕ ਵਿਸ਼ੇਸ਼ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਕਾਰਨ ਰਾਜਧਾਨੀ 'ਚ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਜੇਕਰ ਤੁਸੀਂ ਦਿੱਲੀ ਵਿੱਚ ਕਿਤੇ ਘੁੰਮਣ ਜਾ ਰਹੇ ਹੋ, ਤਾਂ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਨੂੰ ਧਿਆਨ ਨਾਲ ਪੜ੍ਹੋ, ਤਾਂ ਜੋ ਤੁਹਾਨੂੰ ਜਾਮ ਜਾਂ ਕਿਸੇ ਹੋਰ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ - ਅਗਲੇ 2 ਦਿਨਾਂ 'ਚ ਭਾਰੀ ਮੀਂਹ ਤੇ ਗੜੇਮਾਰੀ ਦੀ ਚਿਤਾਵਨੀ, ਅਲਰਟ ਜਾਰੀ
ਦਿੱਲੀ ਟ੍ਰੈਫਿਕ ਪੁਲਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਕੁਝ ਸੜਕਾਂ 'ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ 28 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਕਈ ਵੱਡੀਆਂ ਹਸਤੀਆਂ ਸ਼ਾਮਲ ਹੋਣਗੀਆਂ। ਇਸ ਮੌਕੇ ਦੇਸ਼ ਵਿਦੇਸ਼ ਤੋਂ ਆਏ ਆਗੂ ਅਤੇ ਵੀ.ਆਈ.ਪੀਜ਼ ਵੀ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ - ਸਾਵਧਾਨ! 3 ਸਾਲਾਂ ਤੱਕ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਮੋਬਾਈਲ ਸਿਮ ਕਾਰਡ
ਇਨ੍ਹਾਂ ਸੜਕਾਂ 'ਤੇ ਆਵਾਜਾਈ ਬੰਦ ਰਹੇਗੀ
ਟ੍ਰੈਫਿਕ ਐਡਵਾਈਜ਼ਰੀ ਦੇ ਅਨੁਸਾਰ ਅੱਜ ਜਿਨ੍ਹਾਂ ਸੜਕਾਂ 'ਤੇ ਆਵਾਜਾਈ 'ਤੇ ਪਾਬੰਦੀ ਰਹੇਗੀ, ਉਨ੍ਹਾਂ ਵਿੱਚ ਪ੍ਰਮੁੱਖ ਸੜਕਾਂ ਸ਼ਾਮਲ ਹਨ ਜਿਵੇਂ ਕਿ:
1. ਰਾਜਾ ਰਾਮ ਕੋਹਲੀ ਮਾਰਗ
2. ਰਾਜਘਾਟ ਰੈੱਡ ਲਾਈਟ
3. ਸਿਗਨੇਚਰ ਬ੍ਰਿਜ
4. ਯੁਧਿਸ਼ਠਿਰ ਪੁਲ
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਇਸ ਤੋਂ ਇਲਾਵਾ ਹੋਰ ਸੜਕਾਂ ਜਿਨ੍ਹਾਂ 'ਤੇ ਟ੍ਰੈਫਿਕ ਡਾਇਵਰਟ ਕੀਤਾ ਜਾਵੇਗਾ:
- ਰਿੰਗ ਰੋਡ (ਮਹਾਤਮਾ ਗਾਂਧੀ ਮਾਰਗ)
- ਨਿਸ਼ਾਦ ਰਾਜ ਮਾਰਗ
- ਬੁਲੇਵਾਰਡ ਰੋਡ
-SPM ਰੂਟ
- ਲੋਥੀਅਨ ਰੋਡ
- ਨੇਤਾਜੀ ਸੁਭਾਸ਼ ਮਾਰਗ
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾ. ਮਨਮੋਹਨ ਸਿੰਘ ਨੂੰ ਅੰਤਿਮ ਵਿਦਾਈ, ਕਾਂਗਰਸ ਹੈੱਡਕੁਆਰਟਰ ਲਿਆਂਦੀ ਗਈ ਮ੍ਰਿਤਕ ਦੇਹ
NEXT STORY