ਬਾਰਾਬੰਕੀ— ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਦੇ ਦੇਵਾ ਖੇਤਰ 'ਚ ਮੌਬ ਲਿਚਿੰਗ ਦੀ ਇਕ ਵਾਰਦਾਤ 'ਚ ਚੋਰੀ ਦੇ ਸ਼ੱਕ 'ਚ ਦਬੰਗਾਂ ਨੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਤੋਂ ਬਾਅਦ ਅੱਗ ਲੱਗਾ ਦਿੱਤੀ। ਨੌਜਵਾਨ ਨੂੰ ਗੰਭੀਰ ਹਾਲਤ 'ਚ ਲਖਨਊ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਿਲਸਿਲੇ 'ਚ ਪੁਲਸ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦੇਵਾ ਕਸਬੇ 'ਚ ਦੇਰ ਰਾਤ ਸੁਜਿਤ ਗੌਤਮ ਆਪਣੀ ਪਤਨੀ ਨੂੰ ਉਸ ਦੇ ਪੇਕੇ ਤੋਂ ਲੈਣ ਸਿੰਦੌਲਾ ਪਿੰਡ ਜਾ ਰਿਹਾ ਸੀ ਕਿ ਰਸਤੇ 'ਚ ਰਾਘਵਪੁਰਵਾ ਪਿੰਡ 'ਚ ਕੁਝ ਲੋਕਾਂ ਨੇ ਉਸ ਨੂੰ ਚੋਰ ਸਮਝ ਕੇ ਫੜ ਲਿਆ ਅਤੇ ਉਸ ਦੀ ਜੰਮ ਕੇ ਕੁੱਟਮਾਰ ਕਰ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਕੁੱਟਮਾਰ ਤੋਂ ਬਾਅਦ ਵੀ ਚੋਰੀ ਦਾ ਜ਼ੁਰਮ ਕਬੂਲ ਨਾ ਕਰਨ 'ਤੇ ਨੌਜਵਾਨ ਨੂੰ ਕਰੰਟ ਲਗਾਇਆ ਗਿਆ ਅਤੇ ਪਾਣੀ ਨਾਲ ਭਰੇ ਡਰੱਮ 'ਚ ਉਸ ਨੂੰ ਡੁਬੋਇਆ। ਆਖਰ 'ਚ ਦਬੰਗਾਂ ਨੇ ਨੌਜਵਾਨ 'ਤੇ ਪੈਟਰੋਲ ਸੁੱਟ ਕੇ ਅੱਗ ਲੱਗਾ ਦਿੱਤੀ ਅਤੇ ਦੌੜ ਗਏ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੌਜਵਾਨ ਨੂੰ ਜ਼ਿਲਾ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਦੇਖਦੇ ਹੋਏ ਲਖਨਊ ਰੈਫਰ ਕਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਉਮੇਸ਼ ਯਾਦਵ ਅਤੇ ਸ਼ਰਵਨ ਯਾਦਵ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਦੇ ਕਮਰੇ ਦੇ ਹੇਠਲੇ ਹਿੱਸੇ 'ਚ ਪੈਟਰੋਲ ਸੁੱਟ ਕੇ ਅੱਗ ਲਗਾਈ ਗਈ ਹੈ, ਜਿਸ ਨਾਲ ਨੌਜਵਾਨ ਦੀ ਪਿੱਠ ਅਤੇ ਕਮਰ ਝੁਲਸ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਸਿਲਸਿਲੇ 'ਚ ਦੋਸ਼ੀ ਪਾਏ ਜਾਣ 'ਤੇ ਹੋਰ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
ਇੰਡੀਅਨ ਆਇਲ ਕਾਰਪੋਰੇਸ਼ਨ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
NEXT STORY