ਪਾਨੀਪਤ- ਹਰਿਆਣਾ ਦੇ ਪਾਨੀਪਤ ਜ਼ਿਲ੍ਹੇ 'ਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਦਰਮਿਆਨ ਜਾਟਲ ਰੋਡ ਸਥਿਤ ਪੀਪਲ ਵਾਲੀ ਗਲੀ ਵਿਚ ਇਕ ਜਿਊਲਰੀ ਦੀ ਦੁਕਾਨ ਦੇ ਸ਼ਟਰ ਦੇ ਤਾਲੇ ਤੋੜ ਕੇ ਚੋਰ ਕਰੀਬ 7 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਕੇ ਲੈ ਗਏ। ਚੋਰੀ ਦੀ ਪੂਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਦੁਕਾਨਦਾਰ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਪੁਲਸ ਨੇ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਚੋਰੀ ਦੀ ਵਾਰਦਾਤ CCTV 'ਚ ਕੈਦ
ਸ਼ਿਕਾਇਤਕਰਤਾ ਦੀਪਕ ਵਰਮਾ ਨੇ ਥਾਣਾ ਮਾਡਲ ਟਾਊਨ ਪੁਲਸ ਨੂੰ ਦੱਸਿਆ ਕਿ ਉਸ ਦੀ ਪੀਪਲ ਸਟਰੀਟ, ਜਾਟਲ ਰੋਡ 'ਤੇ ਵਰਮਾ ਜਵੈਲਰਜ਼ ਦੇ ਨਾਂ ਤੋਂ ਦੁਕਾਨ ਹੈ। ਅੱਜ ਸਵੇਰੇ ਚੋਰ ਉਸ ਦੀ ਦੁਕਾਨ ਦੇ ਸ਼ਟਰ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋ ਗਏ। ਚੋਰਾਂ ਨੇ ਉਸ ਦੀ ਦੁਕਾਨ ਵਿਚੋਂ ਕਰੀਬ 7 ਲੱਖ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ ਅਤੇ ਫ਼ਰਾਰ ਹੋ ਗਏ। ਦੁਕਾਨਦਾਰ ਦੀਪਕ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਆਪਣਾ ਸਾਮਾਨ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਜਿਊਲਰਜ਼ ਦੀ ਦੁਕਾਨ 'ਤੇ ਹੋਈ ਚੋਰੀ ਦੀ ਘਟਨਾ CCTV 'ਚ ਕੈਦ ਹੋ ਗਈ ਹੈ। CCTV ਫੁਟੇਜ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਚੋਰਾਂ ਨੇ ਪੇਚਕਸ ਅਤੇ ਸਰੀਏ ਨਾਲ ਅਲਮਾਰੀ ਤੋੜੀ, ਫਿਰ ਅਲਮਾਰੀ 'ਚ ਰੱਖਿਆ ਸਾਮਾਨ ਲੈ ਕੇ ਭੱਜ ਗਏ। ਚੋਰੀ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ CCTV ਫੁਟੇਜ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਚੋਰਾਂ ਦੀ ਭਾਲ ਜਾਰੀ : ਥਾਣਾ ਇੰਚਾਰਜ
ਇਸ ਮਾਮਲੇ ਸਬੰਧੀ ਥਾਣਾ ਮਾਡਲ ਟਾਊਨ ਦੇ ਇੰਚਾਰਜ ਗੌਰਵ ਕੁਮਾਰ ਨੇ ਦੱਸਿਆ ਕਿ ਇਕ ਜਿਊਲਰਜ਼ ਦੀ ਦੁਕਾਨ 'ਤੇ ਚੋਰੀ ਦੀ ਸ਼ਿਕਾਇਤ ਮਿਲੀ ਹੈ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਸੀ. ਸੀ. ਟੀ. ਵੀ ਫੁਟੇਜ ਦੇ ਆਧਾਰ ’ਤੇ ਚੋਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਚੋਣ ਕਮਿਸ਼ਨ ਦੀ ਵੱਡੀ ਕਾਰਵਾਈ: ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਪੁਲਸ ਮੁਲਾਜ਼ਮ ਮੁਅੱਤਲ
NEXT STORY