ਨਵੀਂ ਦਿੱਲੀ– ਦੇਸ਼ ਵਿਚ ਕੋਰੋਨਾ ਦੀ ਤੀਜੀ ਲਹਿਰ ਆਉਣ ਦੀ ਗੱਲ ਕਹਿਣ ਵਾਲੇ ਕੇਂਦਰ ਸਰਕਾਰ ਦੇ ਮੁੱਖ ਵਿਗਿਆਨੀ ਸਲਾਹਕਾਰ ਕੇ. ਵਿਜੇ ਰਾਘਵਨ ਦਾ ਕਹਿਣਾ ਹੈ ਕਿ ਇਹ ਹਰ ਹਿੱਸੇ ਵਿਚ ਨਹੀਂ ਆਵੇਗੀ। ਰਾਘਵਨ ਨੇ ਕਿਹਾ ਕਿ ਜੇਕਰ ਜ਼ਰੂਰੀ ਉਪਾਵਾਂ ਨੂੰ ਅਪਣਾਇਆ ਗਿਆ ਤਾਂ ਦੇਸ਼ ਦੇ ਹਰ ਹਿੱਸੇ ਵਿਚ ਕੋਰੋਨਾ ਦੀ ਤੀਜੀ ਲਹਿਰ ਨਹੀਂ ਆਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਵੀਰਵਾਰ ਨੂੰ ਕਿਹਾ ਸੀ ਕਿ ਦੇਸ਼ ਵਿਚ ਕੋਰੋਨਾ ਦੀ ਤੀਜੀ ਲਹਿਰ ਜ਼ਰੂਰੀ ਆਵੇਗੀ। ਉਨ੍ਹਾਂ ਦੀ ਇਸ ਟਿੱਪਣੀ ਤੋਂ ਬਾਅਦ ਦੇਸ਼ ਵਿਚ ਕੋਰੋਨਾ ਦਾ ਖਤਰਾ ਹੋਰ ਵਧਣ ਦੇ ਖਦਸ਼ੇ ਪ੍ਰਗਟਾਏ ਜਾਣ ਲੱਗੇ ਸਨ। ਇਸ ’ਤੇ ਸਫਾਈ ਦਿੰਦੇ ਹੋਏ ਰਾਘਵਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਸਾਵਧਾਨੀ ਵਰਤੀ ਗਈ ਤਾਂ ਇਹ ਹਰ ਜਗ੍ਹਾ ਨਹੀਂ ਆਵੇਗੀ। ਮਹਾਮਾਰੀ ਦੇ ਦੇਸ਼ ਦੇ ਤਮਾਮ ਹਿੱਸਿਆਂ ਵਿਚ ਵੱਖ-ਵੱਖ ਪੀਕ ਦੇਖਣ ਨੂੰ ਮਿਲੇ ਹਨ।
ਇਹ ਵੀ ਪੜ੍ਹੋ– ਕੋਰੋਨਾ ਦੀ ਹਾਹਾਕਾਰ; ਮੌਤਾਂ ਦਾ ਟੁੱਟਿਆ ਰਿਕਾਰਡ, ਇਕ ਦਿਨ 4,187 ਮਰੀਜ਼ਾਂ ਨੇ ਤੋੜਿਆ ਦਮ
ਵਿਜੇ ਰਾਘਵਨ ਨੇ ਕਿਹਾ ਕਿ ਕੋਰੋਨਾ ਦੀ ਲਹਿਰਾਂ ਅਤੇ ਉਸ ਦੇ ਅੰਕੜਿਆਂ ਦੀ ਬਜਾਏ ਇਸ ਗੱਲ ’ਤੇ ਚਰਚਾ ਕਰਨੀ ਚਾਹੀਦੀ ਹੈ ਕਿ ਆਖਿਰ ਲੋਕੇਸ਼ਨ, ਟਾਇਮਿੰਗ ਅਤੇ ਇਸ ਦਾ ਅਸਰ ਕੀ ਹੈ? ਜੇਕਰ ਅਸੀਂ ਕਦਮ ਉਠਾਉਂਦੇ ਹਾਂ ਤਾਂ ਹਰ ਜਗ੍ਹਾ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦਾ ਅਸਰ ਨਹੀਂ ਦਿਖੇਗਾ। ਇਹ ਇਸ ਗੱਲ ’ਤੇ ਨਿਰਭਰ ਕਰਦਾ ਹੈ ਕਿ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਸੂਬਾ ਪੱਧਰ ’ਤੇ ਜ਼ਿਲ੍ਹਿਆਂ ਵਿਚ ਅਤੇ ਸਥਾਨਕ ਪੱਧਰ ’ਤੇ ਗਾਈਡਲਾਈਨਜ਼ ਦੀ ਕਿਸ ਤਰ੍ਹਾਂ ਪਾਲਣਾ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ– ‘ਜਿਵੇਂ-ਜਿਵੇਂ ਟੈਸਟ ਦੀ ਗਿਣਤੀ ਵਧਾਈ, ਤਿਵੇਂ-ਤਿਵੇਂ ਕੋਰੋਨਾ ਦੇ ਮਾਮਲੇ ਵਧੇ’
ਉਨ੍ਹਾਂ ਕਿਹਾ ਕਿ ਕੋਰੋਨਾ ਦੇ ਅਜਿਹੇ ਮਾਮਲਿਆਂ ਨਾਲ ਆਸਾਨੀ ਨਾਲ ਨਜਿੱਠਿਆ ਜਾ ਸਕਦਾ ਹੈ, ਜਿਨ੍ਹਾਂ ਵਿਚ ਲੱਛਣ ਦੇਖਣ ਨੂੰ ਨਹੀਂ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਟੈਸਟਿੰਗ, ਟ੍ਰੀਟਿੰਗ ਅਤੇ ਕੰਟੇਨਿੰਗ ਦੇ ਨਿਯਮਾਂ ਨੂੰ ਫਾਲੋ ਕੀਤਾ ਜਾਂਦਾ ਹੈ ਤਾਂ ਤੀਜੀ ਲਹਿਰ ਦੇ ਅਸਰ ਨੂੰ ਰੋਕਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ– ਕੋਰੋਨਾ ਪੀੜਤ ਪਿਓ ਦੀ ਹੋਈ ਮੌਤ, ਸਸਕਾਰ ਵੇਲੇ ਧੀ ਨੇ ਬਲਦੀ ਚਿਖ਼ਾ ’ਚ ਮਾਰੀ ਛਾਲ
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਬ੍ਰਿਟੇਨ ਨੂੰ ਨਹੀਂ ਭੇਜੀਆਂ ਜਾਣਗੀਆਂ ਕੋਵੀਸ਼ੀਲਡ ਟੀਕੇ ਦੀਆਂ 50 ਲੱਖ ਖੁਰਾਕਾਂ
NEXT STORY