ਐਂਟਰਟੇਨਮੈਂਟ ਡੈਸਕ : ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਭੋਜਪੁਰੀ ਅਦਾਕਾਰ ਪਵਨ ਸਿੰਘ ਨੂੰ ਭਾਜਪਾ ਨੇ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਸੂਬਾ ਹੈੱਡਕੁਆਰਟਰ ਦੇ ਇੰਚਾਰਜ ਅਰਵਿੰਦ ਸ਼ਰਮਾ ਵੱਲੋਂ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਤੁਸੀਂ ਲੋਕ ਸਭਾ ਚੋਣਾਂ 'ਚ NDA ਦੇ ਅਧਿਕਾਰਤ ਉਮੀਦਵਾਰ ਖ਼ਿਲਾਫ਼ ਚੋਣ ਲੜ ਰਹੇ ਹੋ। ਤੁਹਾਡਾ ਇਹ ਕੰਮ ਪਾਰਟੀ ਵਿਰੋਧੀ ਹੈ। ਪਾਰਟੀ ਵੱਲੋਂ ਬੁੱਧਵਾਰ (22 ਮਈ) ਨੂੰ ਕਾਰਵਾਈ ਦਾ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ 'ਚ ਸਪੱਸ਼ਟ ਕਿਹਾ ਗਿਆ ਹੈ ਕਿ ਪਵਨ ਸਿੰਘ ਚੋਣ ਲੜ ਰਹੇ ਹਨ, ਜਿਸ ਕਾਰਨ ਪਾਰਟੀ ਦੇ ਅਕਸ ਨੂੰ ਢਾਹ ਲੱਗੀ ਹੈ। ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਚੋਣ ਲੜ ਕੇ ਤੁਸੀਂ ਪਾਰਟੀ ਅਨੁਸ਼ਾਸਨ ਦੇ ਵਿਰੁੱਧ ਅਜਿਹਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਮਾਂ ਚਰਨ ਕੌਰ ਨੇ ਪੁੱਤ ਸਿੱਧੂ ਦੀ ਬਰਸੀ ਨੂੰ ਲੈ ਕੇ ਸਾਂਝੀ ਕੀਤੀ ਪੋਸਟ, ਦੱਸਿਆ ਜਲੰਧਰ 'ਚ ਕਿੱਥੇ ਪਾਏ ਜਾਣਗੇ ਪਾਠ ਦੇ ਭੋਗ
ਇਸ ਲਈ ਇਸ ਪਾਰਟੀ ਵਿਰੋਧੀ ਕਾਰਵਾਈ ਲਈ ਮਾਨਯੋਗ ਸੂਬਾ ਪ੍ਰਧਾਨ ਜੀ ਦੇ ਹੁਕਮਾਂ ਅਨੁਸਾਰ ਆਪ ਨੂੰ ਪਾਰਟੀ 'ਚੋਂ ਕੱਢ ਦਿੱਤਾ ਜਾਂਦਾ ਹੈ। ਦਰਅਸਲ, ਪਵਨ ਸਿੰਘ ਬਿਹਾਰ ਦੀ ਕਾਰਾਕਾਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਉਹ ਕਈ ਵਾਰ PM ਮੋਦੀ ਖ਼ਿਲਾਫ਼ ਵੀ ਬਿਆਨ ਦੇ ਚੁੱਕੇ ਹਨ। ਕੁਝ ਦਿਨ ਪਹਿਲਾਂ ਹੀ ਭਾਜਪਾ ਨੇਤਾ ਪ੍ਰੇਮ ਕੁਮਾਰ ਨੇ ਚਿਤਾਵਨੀ ਦਿੱਤੀ ਸੀ ਕਿ ਪਾਰਟੀ ਪਵਨ ਸਿੰਘ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ। ਹੁਣ ਭਾਜਪਾ ਨੇ ਪਵਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੇ ਰੋਡ ਸ਼ੋਅ ਦੌਰਾਨ ਪਥਰਾਅ, ਸੁੱਟੀਆਂ ਕੱਚ ਦੀਆਂ ਬੋਤਲਾਂ
ਦੱਸਣਯੋਗ ਹੈ ਕਿ ਕਾਰਾਕਾਟ ਲੋਕ ਸਭਾ ਸੀਟ ਲਈ ਸੱਤਵੇਂ ਪੜਾਅ 'ਚ 1 ਜੂਨ ਨੂੰ ਵੋਟਿੰਗ ਹੋਣੀ ਹੈ। ਉਪੇਂਦਰ ਕੁਸ਼ਵਾਹਾ NDA ਦੇ ਉਮੀਦਵਾਰ ਹਨ। ਇਸ ਸੀਟ 'ਤੇ ਤਿਕੋਣਾ ਮੁਕਾਬਲਾ ਹੈ, ਜਿੱਥੇ ਰਾਜਾ ਰਾਮ ਕੁਸ਼ਵਾਹਾ ਮਹਾਗਠਜੋੜ ਤੋਂ ਚੋਣ ਮੈਦਾਨ 'ਚ ਹਨ, ਉੱਥੇ ਹੀ ਪਵਨ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਦਾਖ਼ਲ ਹੋ ਕੇ ਐੱਨ. ਡੀ. ਏ. ਦੀ ਖਿੱਚੋਤਾਣ ਵਧਾ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਜਪਾ ਦੀ ਸਾਜਿਸ਼ ਦੇ ਅਧੀਨ ਦਿੱਲੀ ਦਾ ਪਾਣੀ ਹਰਿਆਣਾ ਨੇ ਰੋਕਿਆ : ਆਤਿਸ਼ੀ
NEXT STORY