ਨੈਸ਼ਨਲ ਡੈਸਕ- ਗੁਜਰਾਤ ਦੇ ਅਹਿਮਦਾਬਾਦ 'ਚ ਵੀਰਵਾਰ ਦੇ ਦਿਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਏਅਰ ਇੰਡੀਆ ਦੀ ਫਲਾਈਟ AI 171 ਟੇਕ ਆਫ ਦੇ ਤੁਰੰਤ ਬਾਅਦ ਕ੍ਰੈਸ਼ ਹੋ ਗਈ। ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਲਈ ਰਵਾਨਾ ਹੋਇਆ ਸੀ। ਜਹਾਜ਼ ਵਿਚ ਕੁੱਲ 242 ਯਾਤਰੀ ਸਵਾਰ ਸਨ। ਹਾਦਸਾ ਹਵਾਈ ਅੱਡੇ ਦੇ ਰਨਵੇਅ ਤੋਂ ਉਡਾਣ ਭਰਨ ਦੇ ਕੁਝ ਪਲਾਂ ਬਾਅਦ ਵਾਪਰਿਆ। ਜਹਾਜ਼ ਟੇਕ ਆਫ਼ ਮਗਰੋਂ ਥੋੜ੍ਹੀ ਹੀ ਦੂਰੀ 'ਤੇ ਮੈਡੀਕਲ ਕਾਲਜ ਦੀ ਇਮਾਰਤ ਨਾਲ ਟਕਰਾਇਆ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਘਟਨਾ ਵਾਲੀ ਥਾਂ 'ਤੇ ਚੀਕ-ਚਿਹਾੜਾ ਪੈ ਗਿਆ।
ਹੁਣ ਤੱਕ ਇਹ ਕਿਹਾ ਜਾ ਰਿਹਾ ਸੀ ਕਿ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਸਾਰੇ ਯਾਤਰੀ ਮਾਰੇ ਗਏ ਸਨ। ਪਰ ਅਹਿਮਦਾਬਾਦ ਪੁਲਸ ਕਮਿਸ਼ਨਰ ਨੇ ਦਾਅਵਾ ਕੀਤਾ ਹੈ ਕਿ ਇਸ ਹਾਦਸੇ ਵਿੱਚ ਇੱਕ ਵਿਅਕਤੀ ਅਜੇ ਵੀ ਜ਼ਿੰਦਾ ਹੈ। ਉਸਦੀ ਹਾਲਤ ਨਾਜ਼ੁਕ ਹੈ। ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਹੁਤ ਸਾਰੇ ਲੋਕ ਅਜੇ ਵੀ ਜ਼ਿੰਦਾ ਹੋ ਸਕਦੇ ਹਨ। ਅਸੀਂ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖ ਰਹੇ ਹਾਂ। ਦੱਸਿਆ ਜਾ ਰਿਹਾ ਹੈ ਕਿ ਉਸਦਾ ਨਾਮ ਰਮੇਸ਼ ਕੁਮਾਰ ਹੈ, ਜੋ ਸੀਟ ਨੰਬਰ 11A 'ਤੇ ਬੈਠਾ ਸੀ।
ਇਸ ਤੋਂ ਪਹਿਲਾਂ, ਅਹਿਮਦਾਬਾਦ ਸ਼ਹਿਰ ਦੇ ਪੁਲਸ ਕਮਿਸ਼ਨਰ ਨੇ ਜੀਐਸ ਮਲਿਕ ਦੇ ਹਵਾਲੇ ਨਾਲ ਦਾਅਵਾ ਕੀਤਾ ਸੀ ਕਿ ਜਹਾਜ਼ ਹਾਦਸੇ ਵਿੱਚ ਕੋਈ ਵੀ ਨਹੀਂ ਬਚਿਆ। ਪੁਲਸ ਕਮਿਸ਼ਨਰ ਨੇ ਕਿਹਾ, ਮੇਰੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ। ਇੱਕ ਵਿਅਕਤੀ ਅਜੇ ਵੀ ਜ਼ਿੰਦਾ ਹੈ, ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਡਾਕਟਰ ਉਸਦੀ ਹਾਲਤ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।
ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਨੇ ਪ੍ਰਗਟਾਇਆ ਦੁੱਖ
NEXT STORY