ਕਰਹਾਲ (ਵਾਰਤਾ)- ਆਪਣੇ ਜਨਮ ਦਿਨ ਮੌਕੇ ਮੱਧ ਪ੍ਰਦੇਸ਼ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸ਼ਿਓਪੁਰ ਜ਼ਿਲ੍ਹੇ ਦਾ ਦੌਰਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਸ਼ਨੀਵਾਰ ਕਿਹਾ ਕਿ ਇਸ ਵਾਰ ਉਨ੍ਹਾਂ ਦਾ ਜਨਮ ਦਿਨ ਉਨ੍ਹਾਂ ਦੀ ਮਾਂ ਨਾਲ ਨਹੀਂ ਸਗੋਂ ਲੱਖਾਂ ਆਦਿਵਾਸੀਆਂ ਮਾਵਾਂ ਅਤੇ ਭੈਣਾਂ ਨਾਲ ਮਨਾਇਆ ਜਾ ਰਿਹਾ ਹੈ। ਪੀ.ਐੱਮ. ਮੋਦੀ ਨੇ ਅੱਜ ਸ਼ਿਓਪੁਰ ਜ਼ਿਲ੍ਹੇ ਦੇ ਕੂਨੋ ਨੈਸ਼ਨਲ ਪਾਰਕ ਅਤੇ ਜ਼ਿਲ੍ਹੇ ਦੇ ਕਬਾਇਲੀ ਖੇਤਰ ਕਰਹਾਲ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ : ਜਨਮ ਦਿਨ 'ਤੇ ਵਿਸ਼ੇਸ਼: ਤਸਵੀਰਾਂ 'ਚ ਵੋਖੋ PM ਮੋਦੀ ਦੇ ਸੱਤਾ ਦੇ ਸਿਖ਼ਰ ਤੱਕ ਪਹੁੰਚਣ ਦੀ ਕਹਾਣੀ
ਇਸ ਦੌਰਾਨ ਉਨ੍ਹਾਂ ਨੇ ਕਰਾਹਲ 'ਚ ਮਹਿਲਾ ਸਵੈ-ਸਹਾਇਤਾ ਸਮੂਹਾਂ ਦੇ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਵਾਰ ਉਹ ਕੋਸ਼ਿਸ਼ ਕਰਦੇ ਹਨ ਕਿ ਆਪਣੇ ਜਨਮ ਦਿਨ ਮੌਕੇ ਆਪਣੀ ਮਾਂ ਕੋਲ ਜਾਣ ਪਰ ਇਸ ਵਾਰ ਉਨ੍ਹਾਂ ਨੂੰ ਆਦਿਵਾਸੀ ਲੱਖਾਂ ਮਾਵਾਂ ਅਤੇ ਭੈਣਾਂ ਦਾ ਆਸ਼ੀਰਵਾਦ ਮਿਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਾਹ ਕਿ ਦੇਸ਼ ਦੀਆਂ ਲੱਖਾਂ ਮਾਵਾਂ-ਭੈਣਾਂ ਅਤੇ ਧੀਆਂ ਦਾ ਆਸ਼ੀਰਵਾਦ ਉਨ੍ਹਾਂ ਦਾ ਸਭ ਤੋਂ ਵੱਡਾ 'ਰੱਖਿਅਕ ਕਵਚ' ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕੇਰਲ ਦੇ ਅਲਪੁਝਾ ਪਹੁੰਚੀ ‘ਭਾਰਤ ਜੋੜੋ ਯਾਤਰਾ’, ਰਾਹੁਲ ਗਾਂਧੀ ਨੌਜਵਾਨਾਂ ਨਾਲ ਕਰਨਗੇ ਮੁਲਾਕਾਤ
NEXT STORY