ਪਿਛੋਰ (ਵਾਰਤਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਾਂਗਰਸ ਦੇ ਕੇਂਦਰੀ ਤੋਂ ਲੈ ਕੇ ਮੱਧ ਪ੍ਰਦੇਸ਼ ਤੱਕ ਦੀ ਲੀਡਰਸ਼ਿਪ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਜੋ ਲੋਕ ਸਿਰਫ਼ ਆਪਣੇ ਪੁੱਤਾਂ ਲਈ ਰਾਜਨੀਤੀ 'ਚ ਹੋਣ, ਉਹ ਕਿਸੇ ਦਾ ਵੀ ਭਲਾ ਨਹੀਂ ਕਰ ਸਕਦੇ। ਅਮਿਤ ਸ਼ਾਹ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਪਿਛੋਰ 'ਚ ਭਾਰਤੀ ਜਨਤਾ ਪਾਰਟੀ ਉਮੀਦਵਾਰ ਦੇ ਸਮਰਥਨ 'ਚ ਆਯੋਜਿਤ ਚੋਣ ਸਭਾ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਕੇਂਦਰੀ ਮੰਤਰੀ ਜਿਓਤਿਰਾਦਿਤਿਆ ਸਿੰਧੀਆ ਵੀ ਮੌਜੂਦ ਸਨ।
ਇਹ ਵੀ ਪੜ੍ਹੋ : PM ਮੋਦੀ ਨੇ ਆਕਾਂਸ਼ਾ ਨਾਲ ਕੀਤਾ ਵਾਅਦਾ ਨਿਭਾਇਆ, ਚਿੱਠੀ ਲਿਖ ਕੀਤਾ ਵਿਸ਼ੇਸ਼ ਧੰਨਵਾਦ
ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਦਾ ਕੰਮ ਸਿਰਫ਼ ਆਪਣੇ ਬੱਚਿਆਂ ਨੂੰ ਸੱਤਾ 'ਚ ਬਿਠਾਉਣਾ ਹੈ, ਫਿਰ ਉਹ ਭਾਵੇਂ ਕੇਂਦਰ 'ਚ ਸੋਨੀਆ ਗਾਂਧੀ ਹੋਵੇ ਜਾਂ ਮੱਧ ਪ੍ਰਦੇਸ਼ 'ਚ ਕਮਲਨਾਥ। ਕਮਲਨਾਥ ਨੂੰ ਆਪਣੇ ਪੁੱਤ ਨਕੁਲਨਾਥ ਨੂੰ ਇੱਥੇ ਦਾ ਮੁੱਖ ਮੰਤਰੀ ਬਣਾਉਣਾ ਹੈ। ਜੋ ਆਪਣੇ ਪੁੱਤਾਂ ਲਈ ਰਾਜਨੀਤੀ 'ਚ ਹੋਣ, ਉਹ ਕਿਸੇ ਦਾ ਭਲਾ ਨਹੀਂ ਕਰ ਸਕਦੇ, ਸਿਰਫ਼ ਘਪਲੇ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕੋਰੋਨਾ ਦੇ ਟੀਕੇ 'ਤੇ ਵੀ ਭਰਮ ਫੈਲਾਇਆ। ਕੋਰੋਨਾ ਵਰਗੀ ਮਹਾਮਾਰੀ ਨੂੰ ਲੈ ਕੇ ਜੋ ਰਾਜਨੀਤੀ ਕਰਦੇ ਰਹੇ, ਉਨ੍ਹਾਂ ਨੂੰ ਮੱਧ ਪ੍ਰਦੇਸ਼ 'ਚ ਸ਼ਾਸਨ ਕਰਨ ਦਾ ਅਧਿਕਾਰ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੁਰੱਖਿਅਤ ਬਣਾਇਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਿਆਣਾ ਦੇ ਖੇਤੀਬਾੜੀ ਮੰਤਰੀ ਦਾ ਬਿਆਨ- ਅਸੀਂ ਕੇਜਰੀਵਾਲ ਤੇ ਭਗਵੰਤ ਮਾਨ ਤੋਂ ਪਾਣੀ ਮੰਗਿਆ ਸੀ, ਧੂੰਆਂ ਨਹੀਂ
NEXT STORY