ਹੈਦਰਾਬਾਦ-ਕੋਰੋਨਾਵਾਇਰਸ ਦੇ ਕਹਿਰ ਦੌਰਾਨ ਫਸੇ ਪ੍ਰਵਾਸੀ ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਘਰ ਭੇਜਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਦੇਸ਼ ਭਰ 'ਚ 1 ਮਈ ਤੋਂ ਹੁਣ ਤੱਕ 50 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 76 ਟ੍ਰੇਨਾ ਚਲਾਈਆਂ ਗਈਆਂ। ਰੇਲਵੇ ਮੁਤਾਬਕ ਹੁਣ ਵੀ ਮੁਸਾਫਿਰਾਂ ਦੇ ਆਵਾਜਾਈ ਦੀ ਸਥਿਤੀ ਬਣੀ ਹੋਈ ਹੈ। ਤੇਲੰਗਾਨਾ ਦੇ ਮੁੱਖ ਮੰਤਰੀ ਖੁਦ ਅੱਗੇ ਆ ਕੇ ਪ੍ਰਵਾਸੀ ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਤੇਲੰਗਾਨਾ ਦੇ ਮੁੱਖ ਮੰਤਰੀ ਅਨੁਸਾਰ ਸੂਬੇ ਦੀਆਂ 'ਰਾਈਸ ਮਿੱਲਾਂ' 'ਚ ਬਿਹਾਰ ਦੇ ਕਈ ਲੋਕ ਕੰਮ ਕਰਦੇ ਹਨ। ਉਨ੍ਹਾਂ ਮੁਤਾਬਕ ਇਨ੍ਹਾਂ 'ਚ ਲਗਭਗ 20-22 ਹਜ਼ਾਰ ਲੋਕ ਵਾਪਸ ਜਾਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਹੈ ਕਿ ਮਿੱਲ 'ਚ ਕੰਮ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ 'ਮਜ਼ਦੂਰ ਟ੍ਰੇਨ' ਰਾਹੀਂ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਤੇਲੰਗਾਨਾ ਤੋਂ 11 ਟ੍ਰੇਨਾਂ ਦੇਸ਼ ਦੇ ਕਈ ਸੂਬਿਆਂ 'ਚ ਗਈਆਂ ਹਨ, ਜਿਨ੍ਹਾਂ 'ਚ 5 ਟ੍ਰੇਨਾਂ ਬਿਹਾਰ, 1 ਝਾਰਖੰਡ, 1 ਰਾਜਸਥਾਨ ਅਤੇ 2-2 ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਗਈਆਂ ਹਨ। ਮੁੱਖ ਮੰਤਰੀ ਨੇ ਦੱਸਿਆ ਹੈ ਕਿ ਹੁਣ ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ 'ਚੋਂ 40 ਟ੍ਰੇਨਾਂ ਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਚਲਾਈਆਂ ਜਾਣ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਵਾਇਰਸ ਦੀ ਰੋਕਥਾਮ ਲਈ ਦੇਸ਼ ਭਰ 'ਚ 25 ਮਾਰਚ ਤੋਂ ਲਾਕਡਾਊਨ ਲਾਗੂ ਹੈ। ਲਾਕਡਾਊਨ ਕਾਰਨ ਹੋਰ ਸੂਬਿਆਂ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਦੇ ਲਈ ਭਾਰਤ ਸਰਕਾਰ ਸਪੈਸ਼ਲ ਟ੍ਰੇਨ ਚਲਾ ਰਹੀ ਹੈ। ਮੰਗਲਵਾਰ ਨੂੰ ਭਾਰਤੀ ਰੇਲਵੇ ਨੇ ਕਿਹਾ ਹੈ ਕਿ 1 ਮਈ ਤੋਂ ਹੁਣ ਤੱਕ 76 ਮਜ਼ਦੂਰ ਵਿਸ਼ੇਸ਼ ਟ੍ਰੇਨ ਚਲਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ 'ਚੋਂ ਲਗਭਗ 70 ਹਜ਼ਾਰ ਪ੍ਰਵਾਸੀ ਯਾਤਰਾ ਕਰ ਚੁੱਕੇ ਹਨ।
ਓਡੀਸ਼ਾ : ਘਰ 'ਚ ਰੱਖੇ ਪਟਾਕਿਆਂ 'ਚ ਧਮਾਕਾ, 2 ਨਾਬਾਲਗਾਂ ਦੀ ਮੌਤ
NEXT STORY