ਨੈਸ਼ਨਲ ਡੈਸਕ - ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦਸਹਿਰੇ ਦਾ ਤਿਉਹਾਰ, ਜਿਸ ਨੂੰ ਵਿਜੇਦਸ਼ਮੀ ਵੀ ਕਿਹਾ ਜਾਂਦਾ ਹੈ, ਮੰਗਲਵਾਰ ਨੂੰ ਪੂਰੇ ਦੇਸ਼ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਵੱਡੇ-ਵੱਡੇ ਪੁਤਲੇ ਫੂਕੇ ਗਏ ਅਤੇ ਇਨ੍ਹਾਂ ਪ੍ਰੋਗਰਾਮਾਂ 'ਚ ਆਮ ਲੋਕਾਂ ਦੇ ਨਾਲ-ਨਾਲ ਸਿਆਸੀ ਨੇਤਾਵਾਂ ਨੇ ਵੀ ਸ਼ਿਰਕਤ ਕੀਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਈ ਹੋਰ ਨੇਤਾਵਾਂ ਨੇ ਦੁਸਹਿਰੇ ਦਾ ਤਿਉਹਾਰ ਮਨਾਉਣ ਲਈ ਦਿੱਲੀ ਵਿੱਚ ਹੋਏ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ - PNB ਨੇ ਗਾਹਕਾਂ ਲਈ ਜਾਰੀ ਕੀਤਾ ਅਲਰਟ! ਕਰੰਟ ਅਤੇ ਸੇਵਿੰਗ ਅਕਾਊਂਟ ਹੋਣਗੇ ਇਨ-ਐਕਟਿਵ
ਇਸ ਦੌਰਾਨ ਹਿਮਾਚਲ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੇ ਮੰਗਲਵਾਰ ਨੂੰ ਕੁੱਲੂ ਦੇ ਰੱਥ ਮੈਦਾਨ 'ਚ ਹਫ਼ਤਾ ਭਰ ਚੱਲਣ ਵਾਲੇ ਅੰਤਰਰਾਸ਼ਟਰੀ ਕੁੱਲੂ ਦੁਸਹਿਰੇ ਦਾ ਉਦਘਾਟਨ ਕੀਤਾ। ਇਸ ਮੌਕੇ ਰਾਜਪਾਲ ਨੇ ਭਗਵਾਨ ਸ਼੍ਰੀ ਰਘੁਨਾਥ ਜੀ ਦੀ ਰੱਥ ਯਾਤਰਾ ਵਿੱਚ ਵੀ ਸ਼ਿਰਕਤ ਕੀਤੀ। ਹਿਮਾਚਲ ਪ੍ਰਦੇਸ਼ ਵਿੱਚ ਅੰਤਰਰਾਸ਼ਟਰੀ ਕੁੱਲੂ ਦੁਸਹਿਰਾ ਉਤਸਵ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ - ਦੇਸ਼ 'ਚ ਚੋਣ ਪ੍ਰਚਾਰ ਲਈ ਵਧੀ ਹੈਲੀਕਾਪਟਰਾਂ ਦੀ ਮੰਗ, 8 ਲੱਖ ਰੁਪਏ ਤੱਕ ਹੈ ਇਕ ਘੰਟੇ ਦਾ ਕਿਰਾਇਆ
ਇਸ ਦੌਰਾਨ ਹਿਮਾਚਲ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੇ ਮੰਗਲਵਾਰ ਨੂੰ ਕੁੱਲੂ ਦੇ ਰੱਥ ਮੈਦਾਨ 'ਚ ਹਫ਼ਤਾ ਭਰ ਚੱਲਣ ਵਾਲੇ ਅੰਤਰਰਾਸ਼ਟਰੀ ਕੁੱਲੂ ਦੁਸਹਿਰੇ ਦਾ ਉਦਘਾਟਨ ਕੀਤਾ। ਇਸ ਮੌਕੇ ਰਾਜਪਾਲ ਨੇ ਭਗਵਾਨ ਸ਼੍ਰੀ ਰਘੁਨਾਥ ਜੀ ਦੀ ਰੱਥ ਯਾਤਰਾ ਵਿੱਚ ਸ਼ਿਰਕਤ ਕੀਤੀ। ਹਿਮਾਚਲ ਪ੍ਰਦੇਸ਼ ਵਿੱਚ ਅੰਤਰਰਾਸ਼ਟਰੀ ਕੁੱਲੂ ਦੁਸਹਿਰਾ ਉਤਸਵ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ - ਤਿਉਹਾਰੀ ਸੀਜ਼ਨ 'ਚ ਹਵਾਈ ਯਾਤਰਾ ਪਵੇਗੀ ਮਹਿੰਗੀ, ਹੋਟਲਾਂ ਦੇ ਕਿਰਾਏ ਵੀ ਵਧੇ
ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੇ ਕਿਹਾ ਕਿ ਆਧੁਨਿਕੀਕਰਨ ਦੇ ਅਜੋਕੇ ਦੌਰ ਵਿੱਚ ਆਪਣੇ ਅਮੀਰ ਸੱਭਿਆਚਾਰ, ਸਦੀਆਂ ਪੁਰਾਣੇ ਰੀਤੀ-ਰਿਵਾਜਾਂ ਅਤੇ ਪਰੰਪਰਾਵਾਂ ਨੂੰ ਸੰਭਾਲਣ ਲਈ ਰਾਜ ਦੇ ਲੋਕ ਸ਼ਲਾਘਾ ਦੇ ਹੱਕਦਾਰ ਹਨ। ਬਾਅਦ ਵਿੱਚ ਉਨ੍ਹਾਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਲਾਲ ਚੰਦ ਪ੍ਰਾਰਥੀ ਕਲਾ ਕੇਂਦਰ ਵਿਖੇ ਅੰਤਰਰਾਸ਼ਟਰੀ ਲੋਕ ਉਤਸਵ ਕੁੱਲੂ ਦੁਸਹਿਰੇ ਦਾ ਉਦਘਾਟਨ ਵੀ ਕੀਤਾ। ਫੈਸਟੀਵਲ 'ਚ 15 ਦੇਸ਼ਾਂ ਦੇ ਕਲਾਕਾਰਾਂ ਦੇ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਮੋਦੀ ਸਰਕਾਰ ਨੇ ਖ਼ੁਸ਼ ਕੀਤੇ ਮੁਲਾਜ਼ਮ, ਦੀਵਾਲੀ 'ਤੇ ਦਿੱਤਾ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਤੇ ਪੰਜਾਬ ਦੇ ਲੋਕਾਂ ਨੂੰ ਹੁਣ ਪਰਾਲੀ ਦੇ ਧੂੰਏਂ ਤੋਂ ਹਮੇਸ਼ਾ ਲਈ ਮਿਲੇਗੀ ਮੁਕਤੀ, ਤਿਆਰ ਹੋਇਆ ਮਾਸਟਰ ਪਲਾਨ
NEXT STORY