ਬੰਗਲੁਰੂ : ਕਰਨਾਟਕ ਦੇ ਨਮਾ ਮੈਟਰੋ ਅਤੇ ਬੰਗਲੁਰੂ ਮੈਟਰੋ ਰੇਲ ਕਾਰਪੋਰੇਸ਼ਨ ਲਿਮਟਿਡ (BMRCL) ਨੂੰ ਮੰਗਲਵਾਰ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ। ਪੁਲਸ ਸੂਤਰਾਂ ਨੇ ਦੱਸਿਆ ਕਿ ਸੁਨੇਹਾ ਭੇਜਣ ਵਾਲੇ ਦੀ ਪਛਾਣ ਅਜੇ ਅਣਜਾਣ ਹੈ। ਉਸ ਨੇ ਮੈਟਰੋ ਕਰਮਚਾਰੀਆਂ 'ਤੇ ਆਪਣੀ ਤਲਾਕਸ਼ੁਦਾ ਪਤਨੀ ਨੂੰ ਤੰਗ ਕਰਨ ਦਾ ਦੋਸ਼ ਲਗਾਉਂਦੇ ਹੋਏ ਇਕ ਸਟੇਸ਼ਨ 'ਤੇ ਹਮਲਾ ਕਰਨ ਦੀ ਧਮਕੀ ਦਿੱਤੀ।
ਪੜ੍ਹੋ ਇਹ ਵੀ : 'ਪੰਜਾਬੀਆਂ ਨੂੰ 2-3 ਬੱਚੇ ਪੈਦਾ ਕਰਨ ਦੀ ਲੋੜ' : ਸਪੀਕਰ ਕੁਲਤਾਰ ਸੰਧਵਾ ਦਾ ਵੱਡਾ ਬਿਆਨ
ਅਜਿਹੀ ਧਮਕੀ ਮਿਲਣ ਤੋਂ ਬਾਅਦ BMRCL ਨੇ ਪੁਲਸ ਅਧਿਕਾਰੀਆਂ ਨੂੰ ਇਸ ਮਾਮਲੇ ਬਾਰੇ ਸੂਚਿਤ ਕੀਤਾ। ਵਿਲਸਨ ਗਾਰਡਨ ਪੁਲਸ ਨੇ ਬੰਗਲੁਰੂ ਸਿਟੀ ਪੁਲਸ ਐਕਟ ਦੀ ਧਾਰਾ 351(2) ਅਤੇ 351(3) ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਪੁਲਸ ਨੇ ਸੁਨੇਹਾ ਭੇਜਣ ਵਾਲੇ ਦਾ ਪਤਾ ਲਗਾਉਣ ਅਤੇ ਉਸਨੂੰ ਫੜਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ : ਚੋਣ ਨਤੀਜਿਆਂ ਦੀ ਬਹਿਸ ਨੇ ਧਾਰਿਆ ਖੂਨੀ ਰੂਪ, 2 ਭਰਾਵਾਂ ਨੇ ਇੰਝ ਕੀਤਾ ਭਤੀਜੇ ਦਾ ਕਤਲ, ਕੰਬੀ ਰੂਹ
ਕਰਨਾਟਕ : ਗੰਨਾ ਕਿਸਾਨਾਂ ਨੇ ਮਿੱਲਾਂ ਵਿਰੁੱਧ ਕੀਤਾ ਪ੍ਰਦਰਸ਼ਨ, ਸਰਕਾਰੀ ਕੀਮਤ ਨਾ ਦੇਣ 'ਤੇ ਰੋਸ
NEXT STORY