ਹਿਸਾਰ— ਹਰਿਆਣਾ ਦੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਸਟੇਸ਼ਨਾਂ 'ਤੇ ਅਤੇ ਟਰੇਨਾਂ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਕਾਨੇਰ ਡਿਵੀਜ਼ਨ ਤੋਂ ਆਰ. ਪੀ. ਐੱਫ. ਨੂੰ ਚਿੱਠੀ ਭੇਜੀ ਗਈ, ਜਿਸ ਵਿਚ ਦੱਸਿਆ ਗਿਆ ਕਿ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਦਮ ਨਾਲ ਜੁੜੇ ਕੁਝ ਅੱਤਵਾਦੀ ਰਾਜਸਥਾਨ ਨੰਬਰ ਦੀ ਕਾਰ 'ਚ ਘੁੰਮ ਰਹੇ ਹਨ ਅਤੇ ਉਹ ਕਿਸੇ ਵੀ ਥਾਂ 'ਤੇ ਧਮਾਕਾ ਕਰ ਸਕਦੇ ਹਨ।
ਆਰ. ਪੀ. ਐੱਫ. ਥਾਣਾ ਮੁਖੀ ਬੀਰਬਲ ਕੁਮਾਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਆਰ. ਪੀ. ਐੱਫ. ਨੂੰ ਜੀ. ਆਰ. ਪੀ. ਦੇ ਜ਼ਰੀਏ ਇਕ ਚਿੱਠੀ ਮਿਲੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਇਕ ਅਣਜਾਣ ਜਨਾਨੀ ਨੇ ਹੈਲਪਲਾਈਨ ਨੰਬਰ 'ਤੇ ਕਾਲ ਕਰ ਕੇ ਦੱਸਿਆ ਕਿ ਉਨ੍ਹਾਂ ਨੇ ਕੁਝ ਨੌਜਵਾਨਾਂ ਨੂੰ ਆਪਸ ਵਿਚ ਇਸ ਬਾਰੇ ਗੱਲ ਕਰਦੇ ਸੁਣਿਆ ਕਿ ਹਰਿਆਣਾ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣਾ ਹੈ। ਜਨਾਨੀ ਕੌਣ ਸੀ, ਇਹ ਪਤਾ ਨਹੀਂ ਲੱਗ ਸਕਿਆ ਹੈ। ਕੁਮਾਰ ਨੇ ਦੱਸਿਆ ਕਿ ਰੇਲਵੇ ਅਧਿਕਾਰੀਆਂ ਨੇ ਜੀ. ਆਰ. ਪੀ. ਦੀ ਚਿੱਠੀ ਮਿਲਣ ਤੋਂ ਬਾਅਦ ਰੇਲਵੇ ਸਟੇਸ਼ਨਾਂ ਅਤੇ ਟਰੇਨਾਂ ਵਿਚ ਸੁਰੱਖਿਆ ਵਧਾ ਦਿੱਤੀ ਹੈ।
15 ਸਤੰਬਰ ਨੂੰ ਬੰਦ ਹੋਵੇਗਾ ਦੇਸ਼ ਦਾ ਸਭ ਤੋਂ ਵੱਡਾ ਕੋਵਿਡ ਦੇਖਭਾਲ ਕੇਂਦਰ
NEXT STORY