ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਆਗਰਾ ਏਅਰਪੋਰਟ ਅਤੇ ਆਗਰਾ ਕੈਂਟ ਰੇਲਵੇ ਸਟੇਸ਼ਨ ਨੂੰ ਆਰਡੀਐੱਕਸ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਦੀ ਚੌਕਸੀ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਕੀ ਲਖਨਊ ਦੇ ਡੀਜੀ ਕੰਟਰੋਲ ਰੂਮ ਨੂੰ ਭੇਜੀ ਗਈ ਈ-ਮੇਲ ਵਿੱਚ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਲਈ ਪੁਲਸ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਈਮੇਲ ਭੇਜਣ ਵਾਲੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਸ਼ਾਹਗੰਜ ਥਾਣੇ 'ਚ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਾਹਗੰਜ ਥਾਣੇ ਦੇ ਇੰਸਪੈਕਟਰ ਕੁਸ਼ਲ ਪਾਲ ਸਿੰਘ ਨੇ ਦੱਸਿਆ ਕਿ ਧਮਕੀ ਮਿਲਣ ਤੋਂ ਬਾਅਦ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਈ-ਮੇਲ ਭੇਜਣ ਵਾਲੇ ਵਿਅਕਤੀ ਬਾਰੇ ਸੁਰਾਗ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਕਮਿਸ਼ਨਰ ਜੇ. ਰਵਿੰਦਰ ਗੌੜ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਉਕਤ ਘਟਨਾ ਵਿਚ ਸ਼ਾਹਗੰਜ ਥਾਣੇ ਵਿਚ ਐੱਫਆਈਆਰ ਦਰਜ ਕੀਤੀ ਗਈ ਹੈ। ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਹਵਾਈ ਸੈਨਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਵਾਈ ਅੱਡੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ। ਜਲਦ ਹੀ ਦੋਸ਼ੀਆਂ ਦੀ ਗ੍ਰਿਫਤਾਰੀ ਯਕੀਨੀ ਬਣਾਈ ਜਾਵੇਗੀ।
ਬਾਰਿਸ਼ ਬਣੀ ਆਫਤ, ਪਿਛਲੇ 24 ਘੰਟਿਆਂ 'ਚ 15 ਲੋਕਾਂ ਦੀ ਮੌਤ
NEXT STORY