ਇੰਦੌਰ, (ਸਚਿਨ ਬਹਾਰਨੀ): ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਇੰਦੌਰ ਦੇ ਹੋਲਕਰ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਮੱਧ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਨੂੰ ਈਮੇਲ ਰਾਹੀਂ ਭੇਜੀ ਗਈ ਹੈ। ਇਸ ਬਾਰੇ ਕ੍ਰਾਈਮ ਬ੍ਰਾਂਚ ਪੁਲਿਸ ਨੂੰ ਸੂਚਿਤ ਕੀਤਾ ਗਿਆ, ਪੂਰੇ ਸਟੇਡੀਅਮ ਦੀ ਤਲਾਸ਼ੀ ਲਈ ਗਈ। ਸਟੇਡੀਅਮ 'ਚ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕਰ ਲਈ ਹੈ। ਸਾਈਬਰ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। MPCA ਦੇ CEO ਨੂੰ ਉਨ੍ਹਾਂ ਦੇ ਅਧਿਕਾਰਤ ਈਮੇਲ ਆਈਡੀ 'ਤੇ ਮੇਲ ਕਰ ਦਿੱਤਾ ਗਿਆ ਹੈ। ਇਸ ਵਿੱਚ ਲਿਖਿਆ ਹੈ ਕਿ ਸਟੇਡੀਅਮ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਈਮੇਲ ਵਿੱਚ ਲਿਖਿਆ ਹੈ ਕਿ ਅਸੀਂ ਪਾਕਿਸਤਾਨ ਦੇ ਸਲੀਪਰ ਸੈੱਲ ਤੋਂ ਹਾਂ। ਜੋ ਆਪ੍ਰੇਸ਼ਨ ਸਿੰਦੂਰ ਕੀਤਾ ਹੈ, ਅਜਿਹਾ ਨਾ ਕਰਨ ਨਹੀਂ ਤਾਂ ਇਹ ਚੰਗਾ ਨਹੀਂ ਹੋਵੇਗਾ। ਹੁਣ ਪੁਲਸ ਟੀਮ ਈਮੇਲ ਭੇਜਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਰਡਰ 'ਤੇ ਮੂੰਹ ਦੀ ਖਾਣ ਮਗਰੋਂ ਹੁਣ ਭਾਰਤ ਖ਼ਿਲਾਫ਼ ਜ਼ਹਿਰ ਉਗਲਣ ਲੱਗਾ ਪਾਕਿਸਤਾਨ
NEXT STORY