ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਵਿਧਾਨ ਸਭਾ ਨੂੰ ਈ-ਮੇਲ ਰਾਹੀਂ ਬੰਬ ਰੱਖੇ ਹੋਣ ਦੀ ਧਮਕੀ ਮਿਲੀ। ਪੁਲਸ ਸੂਤਰਾਂ ਅਨੁਸਾਰ ਸੂਚਨਾ ਮਿਲਦੇ ਹੀ ਕਈ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ। ਵਿਧਾਨ ਸਭਾ ਅਧਿਕਾਰੀਆਂ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ ਪੁਲਸ, ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਵਿਧਾਨ ਸਭਾ ਕੰਪਲੈਕਸ ਵਿੱਚ ਪਹੁੰਚ ਗਈਆਂ।
ਸੂਤਰਾਂ ਅਨੁਸਾਰ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਹੈ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ 'ਚ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ ਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਪੁਲਸ ਵੱਲੋਂ ਹੁਣ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਧਮਕੀ ਭਰਿਆ ਈ-ਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕਹਿਰ ਓ ਰੱਬਾ! ਵਿਆਹ ਤੋਂ ਕੁਝ ਦੇਰ ਬਾਅਦ ਹੀ ਕੁੜੀ ਨਾਲ ਵਾਪਰ ਗਈ ਅਣਹੋਣੀ, ਕੁਝ ਦਿਨ ਬਾਅਦ ਜਾਣਾ ਸੀ ਵਿਦੇਸ਼
NEXT STORY