ਨੈਸ਼ਨਲ ਡੈਸਕ : ਦਿੱਲੀ 'ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਨਾਲ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਦੇ ਦਵਾਰਕਾ ਵਿੱਚ ਸਥਿਤ ਮੈਕਸਫੋਰਟ ਸਕੂਲ ਨੂੰ ਸ਼ੁੱਕਰਵਾਰ ਸਵੇਰੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਖਾਲੀ ਕਰਵਾ ਲਿਆ ਗਿਆ। ਦਿੱਲੀ ਫਾਇਰ ਸਰਵਿਸ (ਡੀ.ਐਫ.ਐਸ.) ਨੂੰ ਸਵੇਰੇ 7:05 ਵਜੇ ਧਮਕੀ ਦੀ ਸੂਚਨਾ ਮਿਲੀ। ਪੁਲਿਸ ਟੀਮਾਂ, ਬੰਬ ਸਕੁਐਡ ਅਤੇ ਫਾਇਰ ਇੰਜਣ ਦਵਾਰਕਾ ਸੈਕਟਰ-7 ਵਿੱਚ ਸਥਿਤ ਸਕੂਲ ਦੇ ਅੰਦਰ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਸਕੂਲ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਭੇਜੀ ਗਈ ਸੀ। ਇੱਕ ਅਧਿਕਾਰੀ ਨੇ ਕਿਹਾ, "ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਜਾਂਚ ਕੀਤੀ ਜਾ ਰਹੀ ਹੈ।"
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ, ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ
NEXT STORY