ਜੈਪੁਰ- ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੂੰ ਇਕ ਕੈਦੀ ਨੇ ਪੁਲਸ ਕੰਟਰੋਲ ਰੂਮ 'ਚ ਫੋਨ ਕਰ ਕੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਗ੍ਰਹਿ ਰਾਜ ਮੰਤਰੀ ਜਵਾਹਰ ਸਿੰਘ ਨੇ ਕਿਹਾ ਕਿ ਇਸ ਮਾਮਲੇ 'ਚ ਤੁਰੰਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਫੋਨ ਕਰ ਕੇ ਮੁੱਖ ਮੰਤਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ, ਇਸ ਤੋਂ ਬਾਅਦ ਦੋ ਕਾਮਿਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗ੍ਰਹਿ ਰਾਜ ਮੰਤਰੀ ਨੇ ਕਿਹਾ ਕਿ ਜਾਂਚ 'ਚ ਜੋ ਦੋਸ਼ੀ ਪਾਏ ਜਾਣਗੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਵੇਗੀ। ਦਰਅਸਲ ਯੌਨ ਅਪਰਾਧਾਂ ਤੋਂ ਬੱਚਿਆਂ ਦੇ ਸੁਰੱਖਿਆ ਐਕਟ (ਪੋਕਸੋ) ਨਾਲ ਜੁੜੇ ਮਾਮਲੇ 'ਚ ਸਜ਼ਾ ਕੱਟ ਰਹੇ ਇਕ ਅਪਰਾਧੀ ਨੇ ਪੁਲਸ ਕੰਟਰੋਲ ਰੂਮ ਵਿਚ ਫੋਨ ਕਰ ਕੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਅਤੇ ਫੋਨ ਦੀ ਲੋਕੇਸ਼ਨ ਖੰਗਾਲੀ ਤਾਂ ਦੋਸ਼ੀ ਦੀ ਲੋਕੇਸ਼ਨ ਕੇਂਦਰੀ ਜੇਲ੍ਹ ਨਿਕਲੀ।
ED ਦੇ ਚੌਥੇ ਸੰਮਨ 'ਤੇ ਵੀ ਨਹੀਂ ਪੇਸ਼ ਹੋਏ ਕੇਜਰੀਵਾਲ, ਬਿਆਨ ਜਾਰੀ ਕਰਕੇ ਦੱਸੀ ਵਜ੍ਹਾ
NEXT STORY