ਨਵੀਂ ਦਿੱਲੀ- ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਸ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਮਾਮਲਾ 5 ਅਪ੍ਰੈਲ ਦਾ ਹੈ। ਜਦੋਂ ਦੋ ਯਾਤਰੀਆਂ ਨੂੰ ਜਾਂਚ ਕਰਵਾਉਣ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਪੁਲਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਦਿੱਲੀ ਪੁਲਸ ਨੇ ਜਾਣਕਾਰੀ ਦਿੱਤੀ ਹੈ ਕਿ 5 ਅਪ੍ਰੈਲ ਨੂੰ ਦੋ ਯਾਤਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਨ੍ਹਾਂ ਵੱਲੋਂ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।
ਕੀ ਹੈ ਪੂਰਾ ਮਾਮਲਾ
ਪੁਲਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ 5 ਅਪ੍ਰੈਲ ਨੂੰ ਇੰਦਰਾਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਫਲਾਈਟ 'ਚ ਚੜ੍ਹਨ ਵਾਲੇ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ, ਉਸੇ ਸਮੇਂ ਦੋ ਯਾਤਰੀਆਂ ਨੇ ਸੁਰੱਖਿਆ ਸਟਾਫ ਨੂੰ ਧਮਕੀ ਦਿੱਤੀ ਕਿ ਏਅਰਪੋਰਟ ਨੂੰ ਪ੍ਰਮਾਣੂ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਧਮਕੀ ਤੋਂ ਬਾਅਦ ਏਅਰਪੋਰਟ 'ਤੇ ਹਫੜਾ-ਦਫੜੀ ਮਚ ਗਈ ਅਤੇ ਪੁਲਸ ਅਲਰਟ ਹੋ ਗਈ।
ਪੁਲਸ ਮੁਤਾਬਕ, ਦੋਵਾਂ ਯਾਤਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵਾਂ ਯਾਤਰੀਆਂ ਖਿਲਾਫ ਏਅਰਪੋਰਟ ਪੁਲਸ ਸਟੇਸ਼ਨ 'ਚ ਧਾਰਾ 182/505(1)ਬੀ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਧਮਕੀ ਤੋਂ ਬਾਅਦ ਦਿੱਲੀ ਪੁਲਸ ਅਲਰਟ ਹੋ ਗਈ ਹੈ। ਦੱਸ ਦੇਈਏ ਕਿ ਇਸਤੋਂ ਪਹਿਲਾਂ ਵੀ ਦਿੱਲੀ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀਆਂ ਕਈ ਧਮਕੀਆਂ ਮਿਲ ਚੁੱਕੀਆਂ ਹਨ।
ਹਾਈ ਕੋਰਟ ਨੇ ਕੇਜਰੀਵਾਲ ਨੂੰ CM ਅਹੁਦੇ ਤੋਂ ਹਟਾਉਣ ਸੰਬੰਧੀ ਪਟੀਸ਼ਨ 'ਤੇ ਕੀਤੀ ਤਿੱਖੀ ਟਿੱਪਣੀ
NEXT STORY