ਇੰਦੌਰ (ਭਾਸ਼ਾ) - ਨੌਕਰੀ ਨਾ ਮਿਲਣ ਦੇ ਡਰੋਂ ਸੁਤੰਤਰਤਾ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਇੰਦੌਰ ਦੇ ਕੈਂਪਸ 'ਚ ਸਥਿਤ ਕੇਂਦਰੀ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਧਮਕੀ ਦੇਣ ਦੇ ਦੋਸ਼ 'ਚ ਪੁਲਸ ਨੇ ਸ਼ੁੱਕਰਵਾਰ ਨੂੰ 30 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਗੱਲ ਦੀ ਜਾਣਕਾਰੀ ਇਕ ਪੁਲਸ ਅਧਿਕਾਰੀ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਐੱਸ.ਪੀ. (ਦਿਹਾਤੀ) ਹਿੱਤਿਕਾ ਵਾਸਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਲਜ਼ਮ ਦੀ ਪਛਾਣ ਚੇਤਨ ਸੋਨੀ (30) ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਮਾਸਟਰ ਆਫ਼ ਕੰਪਿਊਟਰ ਐਪਲੀਕੇਸ਼ਨ (ਐਮਸੀਏ) ਦੀ ਡਿਗਰੀ ਹਾਸਲ ਕਰਨ ਵਾਲੇ ਸੋਨੀ ਨੇ ਕੇਂਦਰੀ ਵਿਦਿਆਲਿਆ ਵਿੱਚ ਟੈਕਨੀਸ਼ੀਅਨ ਵਜੋਂ ਨੌਕਰੀ ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ਵਿਚ ਉਸ ਦੀ ਚੋਣ ਨਹੀਂ ਹੋ ਸਕੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕਰਵਾਇਆ ਖਾਲੀ
ਵਾਸਲ ਨੇ ਕਿਹਾ, "ਨੌਕਰੀ ਨਾ ਮਿਲਣ ਦੇ ਗੁੱਸੇ ਵਿੱਚ ਉਸਨੇ ਪਿਛਲੇ ਮਹੀਨੇ ਆਈਆਈਟੀ ਕੈਂਪਸ ਵਿੱਚ ਸਥਿਤ ਕੇਂਦਰੀ ਵਿਦਿਆਲਿਆ ਦੇ ਪ੍ਰਿੰਸੀਪਲ ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਸੀ ਕਿ ਇਸ ਵਿਦਿਅਕ ਸੰਸਥਾ ਨੂੰ 15 ਅਗਸਤ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।" ਪੁਲਸ ਸੁਪਰਡੈਂਟ ਨੇ ਦੱਸਿਆ ਕਿ ਸੋਨੀ ਨੇ ਸਾਲ 2015 'ਚ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਪਰ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਹੁਣ ਤੱਕ ਨੌਕਰੀ ਨਹੀਂ ਮਿਲੀ, ਜਿਸ ਕਾਰਨ ਉਹ ਕਾਫੀ ਨਿਰਾਸ਼ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਨਵੇਂ ਸੰਸਦ ਭਵਨ ਦੀ ਛੱਤ ਤੋਂ ਟਪਕਿਆ ਪਾਣੀ, ਕਾਂਗਰਸੀ ਸਾਂਸਦ ਨੇ ਸ਼ੇਅਰ ਕੀਤੀ ਵੀਡੀਓ, ਅਖਿਲੇਸ਼ ਨੇ ਕੱਸਿਆ ਤੰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗਿਆ ਵਾਹਨ, ਤਿੰਨ ਦੀ ਮੌਤ
NEXT STORY