ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਤੋਂ ਮੰਗਲਵਾਰ ਨੂੰ ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਦੇ ਤਿੰਨ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਦੇ ਕਬਜ਼ੇ ਤੋਂ ਇਕ ਪਿਸਤੌਲ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਜਾਂਚ ਲਈ ਇਕ ਸੰਯੁਕਤ ਚੌਕੀ ਸਥਾਪਤ ਕੀਤੀ ਅਤੇ ਉੱਥੇ ਦੇਖਿਆ ਕਿ ਤਿੰਨ ਸ਼ੱਕੀ ਮੌਕੇ ਤੋਂ ਦੌੜਨ ਦੀ ਕੋਸ਼ਿਸ਼ ਕਰ ਰਹੇ ਹਨ।
ਬੁਲਾਰੇ ਨੇ ਕਿਹਾ,''ਹਾਲਾਂਕਿ ਦਲ ਨੇ ਉਨ੍ਹਾਂ ਨੂੰ ਫੜ ਲਿਆ। ਉਨ੍ਹਾਂ ਦੀ ਪਛਾਣ ਫੈਸਲ ਅਹਿਮਦ ਕਾਚਰੂ, ਆਕਿਬ ਮੇਹਰਾਜ ਕਾਨਾ ਅਤੇ ਆਦਿਲ ਅਕਬਰ ਗੋਜਰੀ ਵਜੋਂ ਕੀਤੀ ਗਈ ਹੈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਤੋਂ ਇਕ ਪਿਸਤੌਲ, ਮੋਬਾਇਲ ਫੋਨ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ।'' ਤਿੰਨਾਂ ਖ਼ਿਲਾਫ਼ ਕਾਨੂੰਨ ਦੀਆਂ ਪ੍ਰਾਸੰਗਿਕ ਧਾਰਾਵਾਂ 'ਚ ਮਾਮਲਾ ਦਰਜ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਤਿਸ਼ੀ ਮਗਰੋਂ ਸੌਰਭ ਭਾਰਦਵਾਜ ਨੇ ਕੱਢੀ ਭੜਾਸ, ਕਿਹਾ- ਸਾਡੇ ਹੋਰ ਨੇਤਾਵਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ 'ਚ BJP
NEXT STORY