ਨੋਇਡਾ — ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਸੂਰਜਪੁਰ ਥਾਣਾ ਖੇਤਰ ਦੇ ਖੋਦਨਾ ਪਿੰਡ 'ਚ ਇਕ ਨਿਰਮਾਣ ਅਧੀਨ ਘਰ ਦੀ ਕੰਧ ਡਿੱਗਣ ਨਾਲ 3 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਸ ਦੇ ਡਿਪਟੀ ਕਮਿਸ਼ਨਰ (ਜ਼ੋਨ-2) ਸੁਨੀਤੀ ਨੇ ਦੱਸਿਆ ਕਿ ਸੂਰਜਪੁਰ ਥਾਣਾ ਖੇਤਰ ਦੇ ਖੋਦਨਾ ਪਿੰਡ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਕੰਧ ਡਿੱਗ ਗਈ, ਜਿਸ ਵਿੱਚ ਅੱਠ ਬੱਚੇ ਮਲਬੇ ਹੇਠਾਂ ਦੱਬ ਗਏ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਪੰਜ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚਿਆਂ ਦੀ ਪਛਾਣ ਅਹਿਦ, ਆਦਿਲ ਅਤੇ ਅਲਫਿਜ਼ਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ- ਦੁਖਦਾਈ ਖ਼ਬਰ: ਕੈਨੇਡਾ 'ਚ ਸੜਕ ਹਾਦਸੇ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਜਸਥਾਨ ਦੇ ਇੱਕ ਵਿਅਕਤੀ ਦਾ ਚੀਨ 'ਚ ਕਤਲ, ਬੀਜੇਪੀ ਸੰਸਦ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ
NEXT STORY