ਨਵੀਂ ਦਿੱਲੀ (ਭਾਸ਼ਾ)– ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਭਾਲ ਦੀ ਰਿਹਾਇਸ਼ ’ਤੇ ਇਸ ਸਾਲ ਦੇ ਸ਼ੁਰੂ ’ਚ ਇਕ ਸੁਰੱਖਿਆ ਖਾਮੀ ਹੋਣ ਨੂੰ ਲੈ ਕੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ. ਆਈ. ਐੱਸ. ਐੱਫ.) ਦੇ 3 ਕਮਾਂਡੋ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ ਜਦਕਿ ਸੀ. ਆਈ. ਐੱਸ. ਐੱਫ. ਦੀ ਵੀ. ਆਈ. ਪੀ. ਸੁਰੱਖਿਆ ਇਕਾਈ ਦੇ 2 ਸੀਨੀਅਰ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਡੋਭਾਲ ਨੂੰ ਕੇਂਦਰੀ ਅਤਿ ਵਿਸ਼ੇਸ਼ ਵਿਅਕਤੀ (ਵੀ. ਆਈ. ਪੀ.) ਸੁਰੱਖਿਆ ਸੂਚੀ ਦੇ ਤਹਿਤ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ। ਉਨ੍ਹਾਂ ਨੂੰ ਸੀ. ਆਈ. ਐੱਸ. ਐੱਫ. ਦੀ ਵਿਸ਼ੇਸ਼ ਸੁਰੱਖਿਆ ਸਮੂਹ (ਐੱਸ. ਐੱਸ. ਜੀ.) ਇਕਾਈ ਵੱਲੋਂ ਸੁਰੱਖਿਆ ਕਵਰ ਮੁਹੱਈਆ ਕਰਵਾਇਆ ਗਿਆ ਹੈ। ਸੁਰੱਖਿਆ ’ਚ ਖਾਮੀ ਦੀ ਇਹ ਘਟਨਾ 16 ਫਰਵਰੀ ਦੀ ਹੈ।
ਸੀ. ਆਈ. ਐੱਸ. ਐੱਫ. ਵੱਲੋਂ ਕੀਤੀ ਗਈ ਜਾਂਚ ’ਚ ਵੱਖ-ਵੱਖ ਦੋਸ਼ਾਂ ’ਚ 5 ਅਧਿਕਾਰੀਆਂ ਨੂੰ ਦੋਸ਼ੀ ਪਾਏ ਜਾਣ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਦੀ ਸਿਫਾਰਿਸ਼ ਕੀਤੇ ਜਾਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਜਿਨ੍ਹਾਂ 3 ਕਮਾਂਡੋਜ਼ ਨੂੰ ਡਿਸਮਿਸ ਕੀਤਾ ਗਿਆ ਹੈ, ਉਹ ਉਸ ਦਿਨ ਐੱਨ. ਐੱਸ. ਏ. ਦੀ ਰਿਹਾਇਸ਼ ’ਤੇ ਡਿਊਟੀ ’ਤੇ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸੁਰੱਖਿਆ ’ਚ ਸੰਨ੍ਹ ਲਗਾਉਣ ਵਾਲੇ ਵਿਅਕਤੀ ਨੂੰ ਫੜ ਲਿਆ ਗਿਆ ਅਤੇ ਉਸ ਨੂੰ ਦਿੱਲੀ ਪੁਲਸ ਨੂੰ ਸੌਂਪ ਦਿੱਤਾ ਗਿਆ ਸੀ।
‘ਮੇਰੇ ਕੋਲ ਸ਼ਬਦ ਨਹੀਂ ਹਨ, ਬਸ ਹੈਰਾਨ ਹਾਂ’; 11 ਦੋਸ਼ੀਆਂ ਦੀ ਰਿਹਾਈ ’ਤੇ ਛਲਕਿਆ ਬਿਲਕਿਸ ਬਾਨੋ ਦਾ ਦਰਦ
NEXT STORY