ਸੁਲਤਾਨਪੁਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਵਿਚ ਮੰਗਲਵਾਰ ਸਵੇਰੇ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਇਕ ਔਰਤ ਦੇ ਕਤਲ ਵਿਚ ਕਥਿਤ ਤੌਰ 'ਤੇ ਸ਼ਾਮਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਕਾਬਲੇ 'ਚ ਤਿੰਨੋਂ ਮੁਲਜ਼ਮ ਜ਼ਖ਼ਮੀ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਵਧੀਕ ਪੁਲਸ ਸੁਪਰਡੈਂਟ ਅਖੰਡ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਅਖੰਡਨਗਰ ਥਾਣਾ ਖੇਤਰ 'ਚ ਹੋਇਆ। ਉਨ੍ਹਾਂ ਕਿਹਾ,“21 ਸਤੰਬਰ ਨੂੰ ਗੋਸਾਈਗੰਜ ਇਲਾਕੇ 'ਚ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲੀ ਸੀ। ਪੋਸਟਮਾਰਟਮ ਤੋਂ ਪਤਾ ਲੱਗਾ ਹੈ ਕਿ ਉਸ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ। ਮ੍ਰਿਤਕਾ ਦੀ ਪਛਾਣ ਪ੍ਰਿਯੰਕਾ ਵਜੋਂ ਹੋਈ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 1 ਜੂਨ ਨੂੰ ਕਾਦੀਆਪੁਰ ਥਾਣੇ 'ਚ ਦਰਜ ਕਰਵਾਈ ਗਈ ਸੀ। ਸਲਮਾਨ ਪ੍ਰਿਯੰਕਾ ਨੂੰ ਪਹਿਲਾਂ ਤੋਂ ਜਾਣਦਾ ਸਨ ਅਤੇ ਉਸ ਦੇ ਨਾਲ ਮੁੰਬਈ ਵੀ ਗਿਆ ਸੀ।''
ਉਨ੍ਹਾਂ ਦੱਸਿਆ ਕਿ ਵਾਪਸ ਆਉਣ ਤੋਂ ਬਾਅਦ ਉਸ ਨੇ ਗੋਸਾਈਗੰਜ ਇਲਾਕੇ 'ਚ ਸਲਮਾਨ ਨਾਲ ਵਿਆਹ ਬਾਰੇ ਗੱਲ ਕੀਤੀ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਜੇਲ੍ਹ ਭੇਜਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਸਲਮਾਨ ਅਤੇ ਉਸ ਦੇ ਸਾਥੀਆਂ ਨੇ ਉਸ ਖ਼ਿਲਾਫ਼ ਸਾਜਿਸ਼ ਰਚੀ ਅਤੇ 20 ਸਤੰਬਰ ਨੂੰ ਉਸ ਦਾ ਕਤਲ ਕਰ ਦਿੱਤਾ। ਸਿੰਘ ਨੇ ਦੱਸਿਆ,''ਜਾਂਚ ਦੌਰਾਨ ਸ਼ਹਿਨਸ਼ਾਹ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਮੰਗਲਵਾਰ ਸਵੇਰੇ ਬਾਕੀ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਅਖੰਡਨਗਰ ਇਲਾਕੇ 'ਚ ਘੇਰਾਬੰਦੀ ਕੀਤੀ ਗਈ।'' ਉਨ੍ਹਾਂ ਦਾਅਵਾ ਕੀਤਾ,''ਪੁਲਸ ਨੇ ਜਦੋਂ ਪਿੱਛਾ ਕੀਤਾ ਤਾਂ ਦੋਸ਼ੀਆਂ ਨੇ ਪੁਲਸ ਕਰਮੀਆਂ 'ਤੇ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ 'ਚ ਤਿੰਨਾਂ ਦੋਸ਼ੀਆਂ ਨੂੰ ਗੋਲੀ ਲੱਗੀ ਅਤੇ ਬਾਅਦ 'ਚ ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।'' ਪੁਲਸ ਨੇ ਦੱਸਿਆ ਕਿ ਮਾਮਲੇ 'ਚ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਂ ਨੇ ਦੋ ਬੱਚਿਆਂ ਸਮੇਤ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, 4 ਸਾਲਾ ਪੁੱਤਰ ਦੀ ਮੌਤ
NEXT STORY