ਨੈਸ਼ਨਲ ਡੈਸਕ : ਓਡੀਸ਼ਾ ਦੇ ਮਯੂਰਭੰਜ ਜ਼ਿਲ੍ਹੇ ਵਿੱਚ ਰਾਸ਼ਟਰੀ ਰਾਜਮਾਰਗ 220 'ਤੇ ਸ਼ੁੱਕਰਵਾਰ ਨੂੰ ਇੱਕ ਮੋਟਰਸਾਈਕਲ ਦੀ ਬੱਸ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਦੁਪਹਿਰ ਵੇਲੇ ਰਾਏਰੰਗਪੁਰ ਟਾਊਨ ਥਾਣਾ ਖੇਤਰ ਦੇ ਰਾਣੀਬੰਦ ਨੇੜੇ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਰਾਏਰੰਗਪੁਰ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਐਸਡੀਪੀਓ) ਗੋਕੁਲਾਨੰਦ ਸਾਹੂ ਨੇ ਕਿਹਾ ਕਿ ਹਾਦਸੇ ਵਿੱਚ ਸ਼ਾਮਲ ਬੱਸ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਬੱਸ ਰਾਏਰੰਗਪੁਰ ਸ਼ਹਿਰ ਤੋਂ ਕਿਓਂਝਰ ਜਾ ਰਹੀ ਸੀ। ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਕੀਤੀ ਗਈ ਹੈ।
ਤੂਫ਼ਾਨੀ ਤਾਕਤ ਦਾ ਕਾਮਯਾਬ ਸ਼ਾਹੀ ਨੁਸਖਾ ਕਰ ਲਓ ਨੋਟ, ਪੂਰੀ ਸਰਦੀਆਂ ਆਵੇਗਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਸ਼ਮੀਰ 'ਚ ਭਾਰੀ ਬਰਫ਼ਬਾਰੀ ਦਾ ਮੈਦਾਨੀ ਇਲਾਕਿਆਂ 'ਤੇ ਅਸਰ, ਭਾਰੀ ਠੰਡ ਤੇ Visibility Zero
NEXT STORY