ਭੁਵਨੇਸ਼ਵਰ (ਭਾਸ਼ਾ) - ਓਡੀਸ਼ਾ ਸਰਕਾਰ ਨੇ ਰਾਜ ਦੇ ਲਗਭਗ ਤਿੰਨ ਲੱਖ ਆਦਿਵਾਸੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਲਈ 5,000 ਰੁਪਏ ਦੀ ਸਾਲਾਨਾ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਰਾਜ ਦੇ ਸੰਸਦੀ ਕਾਰਜ ਮੰਤਰੀ ਮੁਕੇਸ਼ ਮਹਾਲਿੰਗ ਨੇ ਵੀਰਵਾਰ ਨੂੰ ਵਿਧਾਨ ਸਭਾ 'ਚ ਇਹ ਐਲਾਨ ਕੀਤਾ ਹੈ। ਮੁਕੇਸ਼ ਮਹਾਲਿੰਗ ਨੇ ਕਿਹਾ ਕਿ 8ਵੀਂ/10ਵੀਂ ਜਮਾਤ ਪਾਸ ਕਰਨ ਵਾਲੇ ਅਤੇ 9ਵੀਂ/11ਵੀਂ ਜਮਾਤ ‘ਚ ਦਾਖਲਾ ਲੈਣ ਵਾਲੇ ਹਰ ਕਬਾਇਲੀ ਵਿਦਿਆਰਥੀ ਨੂੰ ਹਰ ਸਾਲ 5,000 ਰੁਪਏ ਪ੍ਰੋਤਸਾਹਨ ਵਜੋਂ ਦਿੱਤੇ ਜਾਣਗੇ। ਇਹ ਫ਼ੈਸਲਾ ਬੁੱਧਵਾਰ ਰਾਤ ਮੁੱਖ ਮੰਤਰੀ ਮੋਹਨ ਚਰਨ ਮਾਝੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ
ਮੰਤਰੀ ਨੇ ਦੱਸਿਆ ਕਿ ‘ਮਾਧੋ ਸਿੰਘ ਹਥ ਖੜਗ ਯੋਜਨਾ’ ਨਾਮ ਦੀ ਇਸ ਨਵੀਂ ਯੋਜਨਾ ਤਹਿਤ ਹਰ ਕਬਾਇਲੀ ਵਿਦਿਆਰਥੀ ਨੂੰ ਪੰਜ ਹਜ਼ਾਰ ਰੁਪਏ ਦਿੱਤੇ ਜਾਣਗੇ। ਮੰਤਰੀ ਨੇ ਵਿਧਾਨ ਸਭਾ ਨੂੰ ਦੱਸਿਆ ਕਿ ਇਹ ਸਕੀਮ ਸੂਬੇ ਵਿੱਚ ਆਦਿਵਾਸੀ ਵਿਦਿਆਰਥੀਆਂ ਵਿੱਚ ਪੜ੍ਹਾਈ ਛੱਡਣ ਦੇ ਰੁਝਾਨ ਨੂੰ ਰੋਕ ਦੇਵੇਗੀ। ਮਹਾਲਿੰਗਾ ਨੇ ਕਿਹਾ ਕਿ ਮਾਧੋ ਸਿੰਘ ਹੱਥ ਖੜਗ ਯੋਜਨਾ ਤਹਿਤ ਅਨੁਸੂਚਿਤ ਜਨਜਾਤੀ (ਐਸਟੀ) ਵਰਗ ਦੇ ਲਗਭਗ ਤਿੰਨ ਲੱਖ ਵਿਦਿਆਰਥੀਆਂ ਨੂੰ ਲਾਭ ਮਿਲੇਗਾ, ਜਿਸ ਲਈ ਰਾਜ ਸਰਕਾਰ ਨੇ ਇਸ ਸਾਲ ਬਜਟ ਵਿੱਚ 156 ਕਰੋੜ ਰੁਪਏ ਰੱਖੇ ਹਨ। ਇਹ ਸਕੀਮ ਇਸ ਸਾਲ ਤੋਂ ਲਾਗੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ - ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਧਾਨ ਸਭਾ 'ਚ ਮਾਲ ਮੰਤਰੀ ਦੀ ਭਾਸ਼ਾ 'ਤੇ ਵਿਰੋਧੀ ਧਿਰ ਨੇ ਜਤਾਇਆ ਇਤਰਾਜ਼, ਸਦਨ 'ਚੋਂ ਕੀਤਾ ਵਾਕਆਊਟ
NEXT STORY