ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਸ਼ੁੱਕਰਵਾਰ ਨੂੰ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਅਨੁਸਾਰ ਪੁਲਸ, ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੀ ਇਕ ਸੰਯੁਕਤ ਟੀਮ ਨੇ ਬਡਗਾਮ ਜ਼ਿਲ੍ਹੇ ਦੇ ਬੀਰਵਾਹ ਇਲਾਕੇ ਦੇ ਪਾਟਕੋਟੇ 'ਚ ਵਾਹਨਾਂ ਦੀ ਜਾਂਚ ਦੌਰਾਨ ਅੱਤਵਾਦੀਆਂ ਨੂੰ ਫੜਿਆ।
ਇਹ ਵੀ ਪੜ੍ਹੋ : ਥਾਈਲੈਂਡ ਦੇ ਯਾਤਰੀਆਂ ਲਈ ਏਅਰ ਇੰਡੀਆ ਦਾ ਵੱਡਾ ਐਲਾਨ, 15 ਦਸੰਬਰ ਤੋਂ ਮਿਲੇਗੀ ਇਹ ਖ਼ਾਸ ਸਹੂਲਤ
ਅੱਤਵਾਦੀਆਂ ਦੀ ਪਛਾਣ ਮੁਹੰਮਦ ਯੂਨਿਸ ਡਾਰ, ਸਈਅਦ ਜਹਾਂਗੀਰ ਸ਼ਾਹ ਅਤੇ ਇਰਫ਼ਾਨ ਅਹਿਮਦ ਵਾਗੇ ਵਜੋਂ ਕੀਤੀ ਗਈ ਹੈ। ਉਨ੍ਹਾਂ ਕੋਲੋਂ ਇਕ ਹੱਥਗੋਲਾ, ਏ.ਕੇ. ਰਾਈਫ਼ਲ ਦੀ 13 ਰਾਊਂਡ ਗੋਲੀਆਂ ਅਤੇ ਲਸ਼ਕਰ ਦੇ ਪੋਸਟਰ ਬਰਾਮਦ ਕੀਤੇ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ ਚੜ੍ਹਦਿਆਂ ਵਾਪਰਿਆ ਭਿਆਨਕ ਹਾਦਸਾ, ਸਵਿਫਟ ਕਾਰ 'ਚ ਜ਼ਿੰਦਾ ਸੜ ਗਏ ਦੋ ਲੋਕ
NEXT STORY