ਬੀਜਾਪੁਰ (ਭਾਸ਼ਾ)- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਹੋਏ ਮੁਕਾਬਲੇ 'ਚ ਇਕ ਔਰਤ ਸਮੇਤ ਤਿੰਨ ਨਕਸਲੀ ਮਾਰੇ ਗਏ। ਪੁਲਸ ਦੇ ਇੰਸਪੈਕਟਰ ਜਨਰਲ ਸੁੰਦਰਰਾਜ ਪੀ ਨੇ ਦੱਸਿਆ ਮਿਰਤੁਰ ਪੁਲਸ ਥਾਣਾ ਖੇਤਰ ਦੇ ਪੋਮਰਾ ਜੰਗਲ 'ਚ ਸਵੇਰੇ ਕਰੀਬ 7.30 ਵਜੇ ਮੁਕਾਬਲਾ ਉਸ ਸਮੇਂ ਹੋਇਆ, ਜਦੋਂ ਸੁਰੱਖਿਆ ਫ਼ੋਰਸਾਂ ਦੀ ਸਾਂਝੀ ਟੀਮ ਨਕਸਲ ਵਿਰੋਧੀ ਮੁਹਿੰਮ 'ਤੇ ਨਿਕਲੀ ਸੀ। ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.), ਸਪੈਸ਼ਲ ਟਾਸਕ ਫ਼ੋਰਸ (ਐੱਸ.ਟੀ.ਐੱਫ.) ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਕਰਮੀਆਂ ਨੂੰ ਸ਼ਾਮਲ ਕਰਦੇ ਹੋਏ ਆਪਰੇਸ਼ਨ ਨੂੰ ਨਕਸਲੀਆਂ ਦੇ ਡਿਵੀਜਨਲ ਕਮੇਟੀ ਦੇ ਮੈਂਬਰਾਂ ਮੋਹਨ ਕਡਤੀ ਅਤੇ ਸੁਮਿਤਰਾ ਨਾਲ ਮੌਜੂਦ ਹੋਣ ਦੀ ਸੂਚਨਾ ਦੇ ਆਧਾਰ 'ਤੇ ਸ਼ੁਰੂ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਰਾਜਧਾਨੀ ਰਾਏਪੁਰ ਤੋਂ 400 ਕਿਲੋਮੀਟਰ ਦੂਰ ਸਥਿਤ ਪੋਮਰਾ ਜੰਗਲ 'ਚ 30-40 ਸਾਥੀ ਹਨ। ਉਨ੍ਹਾਂ ਕਿਹਾ ਕਿ ਜਦੋਂ ਡੀ.ਆਰ.ਜੀ. ਦਾ ਇਕ ਗਸ਼ਤੀ ਦਲ ਪੋਮਰਾ ਜੰਗਲ 'ਚ ਸੀ, ਉਦੋਂ ਮੁਕਾਬਲਾ ਸ਼ੁਰੂ ਹੋ ਗਿਆ। ਆਈ.ਜੀ. ਨੇ ਕਿਹਾ,''ਗੋਲੀਬਾਰੀ ਬੰਦ ਹੋਣ ਤੋਂ ਬਾਅਦ ਇਕ ਔਰਤ ਸਮੇਤ ਤਿੰਨ ਨਕਸਲੀਆਂ ਦੀਆਂ ਲਾਸ਼ਾਂ ਹਾਦਸੇ ਵਾਲੀ ਜਗ੍ਹਾ ਤੋਂ ਬਰਾਮਦ ਕੀਤੀਆਂ ਗਈਆਂ।'' ਉਨ੍ਹਾਂ ਕਿਹਾ ਕਿ ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਰਾਮ ਰਹੀਮ ਦੀ ਪੈਰੋਲ ਖ਼ਤਮ, ਜੇਲ੍ਹ ਦੇ ਗੇਟ ਤੱਕ ਛੱਡ ਕੇ ਆਈ ਹਨੀਪ੍ਰੀਤ
NEXT STORY